ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂ
ਬੱਸ ਅੱਡਿਆਂ ’ਤੇ ਸਵਾਰੀਆਂ ਹੋਈਆਂ ਪ੍ਰੇਸ਼ਾਨ; ਕਾਮਿਆਂ ਵੱਲੋਂ ਮੰਗਾਂ ਮੰਨੇ ਜਾਣ ਤੱਕ ਹੜਤਾਲ ’ਤੇ ਡਟੇ ਰਹਿਣ ਦਾ ਅਹਿਦ
Advertisement
ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਆਰੰਭ ਕਰ ਦਿੱਤੀ ਹੈ, ਜਿਸ ਕਰਕੇ ਬੱਸ ਅੱਡਿਆਂ ਉਤੇ ਸਵਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਨਸਾ ਜ਼ਿਲ੍ਹੇ ਵਿੱਚ ਪੀਆਰਟੀਸੀ ਦੇ ਬੁਢਲਾਡਾ ਡਿਪੂ ਵਿਚ ਕੱਚੇ ਕਾਮਿਆਂ ਨੇ ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਮੰਗਾਂ ਲਾਗੂ ਨਹੀਂ ਹੁੰਦੀਆਂ, ਉਹ ਹੜਤਾਲ ਉੱਤੇ ਡਟੇ ਰਹਿਣਗੇ।
Advertisement
ਪੀਆਰਟੀਸੀ ਦੇ ਇੱਕ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲ ਮੰਗਾਂ ਦਾ ਚਾਰਟ ਪਹਿਲਾਂ ਹੀ ਭੇਜਿਆ ਗਿਆ ਹੈ ਅਤੇ ਸਰਕਾਰ ਨੂੰ 13 ਅਗਸਤ ਤੋਂ ਬਾਅਦ ਹੜਤਾਲ ਦੀ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ।
Advertisement
×