ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਕਾਰ ਨੇ ਵਿਰੋਧੀਆਂ ਨੂੰ ਭੰਡਣ ਲਈ ਵਿਧਾਨ ਸਭਾ ਸੈਸ਼ਨ ਸੱਦਿਆ: ਚੀਮਾ

ਸਾਬਕਾ ਮੰਤਰੀ ਵੱਲੋਂ ‘ਆਪ’ ਸਰਕਾਰ ਦੀ ਨਿਖੇਧੀ; ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਆਕਾਲੀ ਦਲ ਦਾ ਪ੍ਰਦਰਸ਼ਨ 15 ਨੂੰ
Advertisement

ਬੀ ਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 10 ਜੁਲਾਈ

Advertisement

ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਤਖਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਭੰਡਣ ਲਈ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲੀ ਮੁੱਦਿਆਂ ’ਤੇ ਸੰਜੀਦਾ ਬਹਿਸ ਕਰਨ ਲਈ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਜੇ ਸਰਕਾਰ ਬਹਿਸ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੇ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ 15 ਜੁਲਾਈ ਨੂੰ ਲੁਧਿਆਣਾ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਇਸ ਪਾਲਿਸੀ ਨੂੰ ਲੋਕਾਂ ਦੀਆਂ ਜ਼ਮੀਨਾਂ ਹੜੱਪਣ ਦੀ ਪਾਲਿਸੀ ਕਰਾਰ ਦਿੱਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਪਾਲਿਸੀ ਵਿੱਚ ਵੱਡਾ ਭ੍ਰਿਸ਼ਟਾਚਾਰ ਲੁਕਿਆ ਹੋਇਆ। ਉਨ੍ਹਾਂ ਵਿਰੋਧੀ ਦਲਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਅੰਦਰ ਮਾਲੇਰਕੋਟਲੇ ਬੇਅਦਬੀ ਕਾਂਡ ਬਾਰੇ ਸਰਕਾਰ ਤੋਂ ਜਵਾਬ ਜ਼ਰੂਰ ਮੰਗਿਆ ਜਾਵੇ। ਇਸ ਤੋਂ ਪਹਿਲਾਂ ਸ਼੍ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਜਥੇਦਾਰ ਦਰਬਾਰਾ ਸਿੰਘ ਬਾਲਾ, ਡਾ. ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ ਤੇ ਦਲਜੀਤ ਸਿੰਘ ਭਿੰਡਰ (ਦੋਵੇਂ ਸ਼੍ੋਮਣੀ ਕਮੇਟੀ ਮੈਂਬਰ), ਪਰਮਜੀਤ ਸਿੰਘ ਮੱਕੜ, ਜਰਨੈਲ ਸਿੰਘ ਗੁੰਬਰ ਸਣੇ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਕਾਫਲੇ ਦੇ ਰੂਪ ਵਿੱਚ ਤਖਤ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਮੱਥਾ ਟੇਕਿਆ।

Advertisement