ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ: ਭੁੱਲਰ

ਸਿਸੋਦੀਆ ਵੱਲੋਂ ਮੰਤਰੀਆਂ ਸਣੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Advertisement

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਅੱਜ ਜ਼ਿਲ੍ਹੇ ਦੇ ਪਿੰਡ ਮਰੜ ਅਤੇ ਕਿੜੀਆਂ ਦਾ ਦੌਰਾ ਕਰ ਕੇ ਬਿਆਸ ਦਰਿਆ ਦੇ ਸੰਵੇਦਨਸ਼ੀਲ ਹਿੱਸਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ| ਆਗੂਆਂ ਨੇ ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ ਬਣਾਈਆਂ ਜਾ ਰਹੀਆਂ ਯੋਜਨਾਵਾਂ ਦੀ ਲੋਕਾਂ ਨਾਲ ਸਾਂਝੀਆਂ ਕੀਤੀਆਂ। ਮੰਤਰੀ ਭੁੱਲਰ ਨੇ ਕਿਹਾ ਕਿ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਸ੍ਰੀ ਸਿਸੋਦੀਆ ਨੇ ਕਿਹਾ ਕਿ ‘ਆਪ’ ਦੀ ਸਮੁੱਚੀ ਲੀਡਰਸ਼ਿਪ ਪੰਜਾਬੀਆਂ ਨਾਲ ਡਟ ਕੇ ਖੜ੍ਹੀ ਹੈ|

ਚੱਢਾ ਵੱਲੋਂ 3.25 ਕਰੋੜ ਤੇ ਮੀਤ ਹੇਅਰ ਵੱਲੋਂ 25 ਲੱਖ ਦੇਣ ਦਾ ਐਲਾਨ

ਚੰਡੀਗੜ੍ਹ (ਟਨਸ): ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਈ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਨਿੱਧੀ ਫੰਡ ਵਿੱਚੋਂ 3.25 ਕਰੋੜ ਰੁਪਏ ਦੀ ਰਕਮ ਦਿੱਤੀ ਹੈ। ਇਸ ਵਿੱਚੋਂ 2.75 ਕਰੋੜ ਰੁਪਏ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਦੇ ਰਾਹਤ ਕਾਰਜਾਂ ਲਈ ਦਿੱਤੇ ਗਏ ਹਨ। ਇਸ ਤੋਂ ਇਲਾਵਾ 50 ਲੱਖ ਰੁਪਏ ਸੂਬਾ ਸਰਕਾਰ ਨੂੰ ਰਾਹਤ ਫੰਡਾਂ ਵਿੱਚ ਦਿੱਤੇ ਗਏ ਹਨ। ਸ੍ਰੀ ਚੱਢਾ ਖ਼ੁਦ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਸੇਵਾ ਵਿੱਚ ਜੁੱਟੇ ਹੋਏ ਹਨ।

Advertisement

ਅੰਮ੍ਰਿਤਸਰ (ਟਨਸ): ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਬਚਾਅ ਕਾਰਜਾਂ ਦੌਰਾਨ ਅੱਜ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਮੀਤ ਹੇਅਰ ਤਿੰਨ ਦਿਨਾਂ ਤੋਂ ਖ਼ੁਦ ਆਪਣੀ ਟੀਮ ਸਣੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕੋਟੇ ਵਿੱਚੋਂ 25 ਲੱਖ ਰੁਪਏ ਦੀ ਗਰਾਂਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਦੇ ਕੰਮਾਂ ਲਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜੁਝਾਰੂ ਲੋਕ ਛੇਤੀ ਹੀ ਇਸ ਸੰਕਟ ਵਿੱਚੋਂ ਉੱਭਰ ਆਉਣਗੇ।

Advertisement
Show comments