DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰ ਲੋਕਾਂ ਦਾ ਇੱਕ-ਇੱਕ ਰੁਪਿਆ ਮੋੜਨ ਲਈ ਵਚਨਬੱਧ: ਭਗਵੰਤ ਮਾਨ

‘ਇੱਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ’ਚ ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

  • fb
  • twitter
  • whatsapp
  • whatsapp
featured-img featured-img
ਰਾਜਪੁਰਾ ਵਿੱਚ ‘ਇਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ। -ਫੋਟੋ: ਰਾਜੇਸ਼ ਸੱਚਰ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਲਾਈ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ ਅਤੇ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਰਾਜਪੁਰਾ ਵਿੱਚ ‘ਇੱਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ਵਿੱਚ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੁਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੰਜਾਬ ਅਜਿਹਾ ਗੁਲਦਸਤਾ ਹੈ, ਜਿਸ ਵਿੱਚ ਹਰ ਰੰਗ ਦਾ ਫੁੱਲ ਮੌਜੂਦ ਹੈ। ਇੱਥੇ ਸਾਰੇ ਧਰਮਾਂ ਦੇ ਤਿਉਹਾਰ ਮਿਲਜੁਲ ਕੇ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਰਹੀ ਹੈ ਅਤੇ ਪੰਜਾਬ ਦੀ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ। ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਦਾਇਰਾ ਵਧਾ ਕੇ ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਮਿਲ ਰਹੇ ਹਨ। ਲਗਭਗ 75 ਲੱਖ ਔਰਤਾਂ ਨੂੰ ਰਾਸ਼ੀ ਮਿਲਣੀ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀਆਂ ਨੂੰ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਮਗਰੋਂ ਜੁਲਾਈ ਤੋਂ ਰਾਸ਼ੀ ਮਿਲੇਗੀ। 19 ਟੌਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੀ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ, 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਾ ਵੀ ਜ਼ਿਕਰ ਕੀਤਾ।

Advertisement
Advertisement
×