DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਵੱਲੋਂ ਹੈਲੀਕਾਪਟਰ ਰਾਹੀਂ ਦੂਜੇ ਦਿਨ ਵੀ ਹੜ੍ਹ ਪੀੜਤਾਂ ਦੀ ਮਦਦ

ਪਾਣੀ ਵਿੱਚ ਘਿਰੇ ਲੋਕਾਂ ਲਈ ਹੈਲੀਕਾਪਟਰ ਹੋ ਰਿਹਾ ਬਹੁਤ ਸਹਾਈ; ਰਾਵੀ ਤੋਂ ਪਾਰਲੇ ਪਿੰਡਾਂ ਨਾਲ ਸੰਪਰਕ ਟੁੱਟਿਆ
  • fb
  • twitter
  • whatsapp
  • whatsapp
Advertisement
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਘਿਰੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਦੀ ਸਹਾਇਤਾ ਲਈ ਤਾਇਨਾਤ ਕੀਤੇ ਪੰਜਾਬ ਸਰਕਾਰ ਦੇ ਹੈਲੀਕਾਪਟਰ ਵੱਲੋਂ ਇੱਥੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਅੱਜ ਦੂਜੇ ਦਿਨ ਵੀ ਲਗਾਤਾਰ ਰਾਹਤ ਕਾਰਜ ਜਾਰੀ ਰਹੇ। ਬੀਤੇ ਕੱਲ੍ਹ ਹੈਲੀਕਾਪਟਰ ਵੱਲੋਂ ਦੀਨਾਨਗਰ ਤਹਿਸੀਲ ਦੇ ਮਕੌੜਾ ਪੱਤਣ ਦੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਗਈ ਸੀ। ਅੱਜ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਦੀਨਾਨਗਰ ਤਹਿਸੀਲਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਗਈ। ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਖ਼ੁਦ ਹੈਲੀਕਾਪਟਰ ਰਾਹੀਂ ਪਿੰਡ ਹਰੂਵਾਲ, ਪੱਖੋਕੇ, ਸਾਧਾਂਵਾਲੀ, ਮਾਨ, ਮਛਰਾਲਾ, ਕਾਲਾਂਵਾਲੀ, ਸਮਰਾਏ, ਖਲੀਲਪੁਰ, ਖੁਸ਼ਹਾਲਪੁਰ, ਜੌੜੀਆਂ ਕਲਾਂ, ਜੌੜੀਆਂ ਖੁਰਦ, ਮੋਹਲ ਨੰਗਲ, ਕੋਠਾ, ਅਬਦਾਲ, ਰੱਤਾ, ਵੈਰੋਕੇ, ਠੇਠਰਕੇ, ਖੋਦੇ ਬੇਟ, ਮੰਗੀਆਂ, ਧਰਮਕੋਟ ਰੰਧਾਵਾ, ਮਾਨਸੁਰ, ਤਲਵੰਡੀ ਹਿੰਦੂਆਂ, ਸਹਿਜ਼ਾਦਾ, ਘਣੀਏ-ਕੇ-ਬੇਟ, ਧਰਮਕੋਟ ਪੱਤਣ, ਗੁਰਚੱਕ, ਡਾਲਾ, ਗੋਲਾ-ਢੋਲਾ, ਰੱਤੜ-ਛੱਤੜ, ਪੰਨਵਾਂ, ਧਰਮਾਬਾਦ, ਸਿੰਘਪੁਰਾ, ਬਹਿਲੋਪੁਰ, ਘੁੰਮਣ, ਚਾਕਾਂਵਾਲੀ, ਤਲਵੰਡੀ ਗੁਰਾਇਆ, ਚੌੜਾ ਅਤੇ ਖੁਸ਼ਹਾਲਪੁਰ ਦੇ ਵਾਸੀਆਂ ਤੱਕ ਰਾਹਤ ਸਮੱਗਰੀ ਪਹੁੰਚਾਈ।

ਮਗਰੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਮਕੌੜਾ, ਨਵੀਂ ਅਬਾਦੀ ਚੰਡੀਗੜ੍ਹ, ਮਰਾੜਾ, ਝਬਕਰਾ, ਚਿੱਠੀ, ਜੋਗਰ, ਸ਼ਮਸ਼ੇਰਪੁਰ, ਕਾਹਨਾ, ਜੈਨਪੁਰ, ਬਾਹਮਣੀ, ਦਬੁਰਜੀ, ਸ਼ਾਹਪੁਰ ਅਫ਼ਗਾਨਾ, ਦੁੱਗਰੀ, ਆਦੀ, ਇਸਲਾਮਪੁਰ, ਮਲੂਕ ਚੱਕ, ਠੁੰਡੀ, ਬਾਊਪੁਰ ਅਫ਼ਗਾਨਾ, ਸੰਗੋਰ, ਚਕਰੀ, ਸਲਾਚ, ਠੱਠੀ, ਓਗਰਾ, ਜੱਗੋ ਚੱਕ ਟਾਂਡਾ, ਚੱਕ ਰਾਜਾ, ਗਾਲ੍ਹੜੀ, ਸੰਦਲਪੁਰ, ਠਾਕੁਰਪੁਰ, ਜੀਵਨਪੁਰ ਅਤੇ ਕਜਲੇ ਵਿੱਚ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਪਹੁੰਚਾਈ ਗਈ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਕਈ ਪਿੰਡ ਰਾਵੀ ਤੋਂ ਵੀ ਪਾਰ ਹਨ ਜਿਨ੍ਹਾਂ ਦਾ ਸੰਪਰਕ ਪੂਰੀ ਤਰ੍ਹਾਂ ਨਾਲ ਟੁੱਟ ਚੁੱਕਿਆ ਹੈ ਅਤੇ ਉਥੇ ਕੇਵਲ ਹੈਲੀਕਾਪਟਰ ਨਾਲ ਹੀ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਘਰ ਖੇਤਾਂ ਵਿੱਚ ਵੀ ਹਨ ਜੋ ਪਾਣੀ ਵਿੱਚ ਡੁੱਬੇ ਹੋਏ ਹਨ ਅਤੇ ਅਜਿਹੇ ਲੋਕਾਂ ਤੱਕ ਰਾਹਤ ਪਹੁੰਚਾਉਣ ਵਿੱਚ ਸਰਕਾਰ ਦਾ ਹੈਲੀਕਾਪਟਰ ਅਹਿਮ ਸਾਬਤ ਹੋਇਆ ਹੈ।

Advertisement

Advertisement
×