ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰੀ ਸਮਾਗਮਾਂ ਨੂੰ ਸਿਆਸੀ ਚਸ਼ਮੇ ਨਾਲ ਨਾ ਦੇਖਣ ਧਾਮੀ: ਸੰਧਵਾਂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਰਕਾਰੀ ਸਮਾਗਮਾਂ ’ਤੇ ਇਤਰਾਜ਼ ਜਤਾਏ ਜਾਣ ’ਤੇ ਨਿਸ਼ਾਨਾ ਸੇਧਿਆ ਹੈ। ਸੰਧਵਾਂ ਨੇ ਧਾਮੀ ਨੂੰ ਸਰਕਾਰ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਜੂਨ

Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਰਕਾਰੀ ਸਮਾਗਮਾਂ ’ਤੇ ਇਤਰਾਜ਼ ਜਤਾਏ ਜਾਣ ’ਤੇ ਨਿਸ਼ਾਨਾ ਸੇਧਿਆ ਹੈ। ਸੰਧਵਾਂ ਨੇ ਧਾਮੀ ਨੂੰ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਨੂੰ ਸਿਆਸੀ ਚਸ਼ਮੇ ਨਾਲ ਨਾ ਦੇਖਣ ਦੀ ਸਲਾਹ ਦਿੱਤੀ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਸਬੰਧੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਹਰਜਿੰਦਰ ਸਿੰਘ ਧਾਮੀ ਨੂੰ ਸਵਾਗਤ ਕਰਨਾ ਚਾਹੀਦਾ ਸੀ ਪਰ ਉਹ ਇਕ ਪਾਰਟੀ ਦਾ ਆਗੂ ਬਣ ਕੇ ਟਿੱਪਣੀਆਂ ਕਰ ਰਹੇ ਹਨ। ਸ੍ਰੀ ਸੰਧਵਾਂ ਨੇ ਸ਼ਤਾਬਦੀਆਂ ਮਨਾਉਣ ਵਿੱਚ ਸਰਕਾਰ ਦੀ ਸ਼ਮੂਲੀਅਤ ’ਤੇ ਜਵਾਬ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੀ ਸ਼ਤਾਬਦੀ ਸਮਾਗਮ ਕਰਵਾਏ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਤਰਾਜ਼ ਉਠਾਉਣ ਦੀ ਬਜਾਏ ਉਸਾਰੂ ਸੁਝਾਅ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਲੰਘੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ਆਪਣੇ ਪੱਧਰ ’ਤੇ ਮਨਾਉਣ ’ਤੇ ਇਤਰਾਜ਼ ਜਤਾਇਆ ਗਿਆ ਸੀ।

Advertisement