ਹੜ੍ਹਾਂ ਨਾਲ ਸਿੱਝਣ ’ਚ ਸਰਕਾਰ ਨਾਕਾਮ: ਜਥੇਦਾਰ ਗੜਗੱਜ
ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸਰਕਾਰ ਦੀ ਨੀਅਤ ਅਤੇ ਨੀਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ...
Advertisement
ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸਰਕਾਰ ਦੀ ਨੀਅਤ ਅਤੇ ਨੀਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਤੋਂ ਪਹਿਲਾਂ ਅਗਾਊਂ ਪ੍ਰਬੰਧ ਕਰਨ ’ਚ ਅਸਫ਼ਲ ਰਹੀ, ਜਿਸ ਕਾਰਨ ਹੁਣ ਹਾਲਾਤ ਬੇਹੱਦ ਗੰਭੀਰ ਬਣ ਗਏ ਹਨ। ਜਥੇਦਾਰ ਗੜਗੱਜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਕੌਮੀ ਆਫਤ ਐਲਾਨੇ ਅਤੇ ਤੁਰੰਤ ਵੱਡਾ ਰਾਹਤ ਪੈਕੇਜ ਜਾਰੀ ਕਰੇ।
Advertisement
Advertisement