ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ’ਚ ਸਰਕਾਰ ਨਾਕਾਮ: ਧਾਮੀ

ਨਿੱਜੀ ਟਰਾਂਸਪੋਰਟ ਕੰਪਨੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਐਂਬੂਲੈਂਸ ਭੇਟ
Advertisement

ਇੱਥੋਂ ਦੀ ਨਿੱਜੀ ਟਰਾਂਸਪੋਰਟ ਕੰਪਨੀ ਨੇ ਹੜ੍ਹ ਪੀੜਤਾਂ ਦੀ ਸੇਵਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਧੁਨਿਕ ਐਂਬੂਲੈਂਸ ਦਿੱਤੀ ਹੈ। ਇਸ ਮੌਕੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਟੀਮ ਨੂੰ ਐਂਬੂਲੈਂਸ ਦੀਆਂ ਚਾਬੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਸ੍ਰੀ ਧਾਮੀ ਨੇ ਪੰਜਾਬ ਸਰਕਾਰ ਖ਼ਿਲਾਫ਼ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੇ ਦਰਦ ਨੂੰ ਦੇਖਣ ਅਤੇ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸੇ ਕਾਰਨ ਵਿਧਾਨ ਸਭਾ ਸੈਸ਼ਨ ਵਿੱਚ ਮਾਹੌਲ ਬਹਿਸ ਵਾਲਾ ਜਾਪਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਜਾਪਦੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਐਂਬੂਲੈਂਸ ਨੂੰ ਲੋਕਾਂ ਤੱਕ ਪਹੁੰਚਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਵੇਗੀ। ਇਸ ਤਹਿਤ ਹੜ੍ਹ ਪੀੜਤਾਂ ਦੀ ਮਦਦ ਲਈ ਐਂਬੂਲੈਂਸਾਂ, ਡੀਜ਼ਲ ਅਤੇ ਬੀਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਲਈ ਵੀ ਸਹਾਇਤਾ ਕੀਤੀ ਜਾਵੇਗੀ।

ਮਾਹੌਲ ਖ਼ਰਾਬ ਕਰਨ ਵਾਲਿਆਂ ਤੋਂ ਚੌਕਸ ਕੀਤਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਦੇ ਦਿਨਾਂ ਦੌਰਾਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਤੋਂ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਪਹਿਲਾਂ ਆਉਂਦੀ ਹੈ, ਇਸ ਲਈ ਹਰ ਵਿਅਕਤੀ ਨੂੰ ਪਹਿਲਾਂ ਮਨੁੱਖਤਾ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਆਪਣੀਆਂ ਹਰਕਤਾਂ ਬੰਦ ਕਰਨੀਆਂ ਚਾਹੀਦੀਆਂ ਹਨ।

Advertisement

Advertisement
Show comments