ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਨੂੰ ਰਾਹਤ ਦੇਣ ’ਚ ਸਰਕਾਰ ਨਾਕਾਮ: ਹਰਸਿਮਰਤ

ਸਰਕਾਰ ’ਤੇ ਅਗਾਊਂ ਪ੍ਰਬੰਧ ਨਾ ਕਰਨ ਦੇ ਦੋਸ਼
ਹੜ੍ਹ ਪੀੜਤਾਂ ਨੂੰ ਮਿਲਦੇ ਹੋਏ ਹਰਸਿਮਰਤ ਕੌਰ ਬਾਦਲ।
Advertisement

ਜੋਗਿੰਦਰ ਸਿੰਘ ਮਾਨ

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਚਾਉਣ ਅਤੇ ਸਹਾਇਤਾ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਨਾ ਕਰਨਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਹੀ 2023 ਵਿੱਚ ਪੰਜਾਬ ਹੜ੍ਹਾਂ ਨਾਲ ਤਬਾਹ ਹੋਇਆ ਸੀ ਅਤੇ ਦੋ ਸਾਲਾਂ ਮਗਰੋਂ ਸਰਕਾਰ ਕੋਲ ਤਜਰਬੇ ਦੀ ਘਾਟ ਕਾਰਨ ਮੁੜ ਲੱਖਾਂ ਲੋਕਾਂ ਨੂੰ ਬੇਘਰ ਹੋਣਾ ਪੈ ਰਿਹਾ ਹੈ। ਇਸ ਕਾਰਨ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ। ਹਰਸਿਮਰਤ ਕੌਰ ਬਾਦਲ ਅੱਜ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਪਿੰਡ ਦਾਤੇਵਾਸ, ਜਲਵੇੜਾ, ਖੁਡਾਲ ਕਲਾਂ, ਕੁਲਰੀਆਂ, ਭਖੜਿਆਲ, ਕਾਹਨਗੜ੍ਹ ਸਣੇ ਹੋਰਨਾਂ ਪਿੰਡਾਂ ਦਾ ਦੌਰਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

Advertisement

ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਗਾਊਂ ਪ੍ਰਬੰਧ ਨਾ ਹੋਣ ਕਾਰਨ ਹੜ੍ਹਾਂ ਦੀ ਮਾਰ ਸਹਿਣੀ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਿੱਚ ਘਿਰੇ ਲੋਕਾਂ ਨੂੰ ਉਨ੍ਹਾਂ ਦੇ ਹਾਲਾਤ ’ਤੇ ਛੱਡ ਦਿੱਤਾ ਹੈ ਅਤੇ ਸਰਕਾਰ ਸਿਰਫ਼ ਖਾਨਾਪੂਰਤੀ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਜ਼ਮੀਨੀ ਹਕੀਕਤ ਦੇਖੇ ਤਾਂ ਅੱਧਾ ਪੰਜਾਬ ਹੜ੍ਹਾਂ ਵਿੱਚ ਡੁੱਬ ਗਿਆ ਹੈ, ਜਿਸ ਨੂੰ ਫੌਰੀ ਸਹਾਰੇ ਅਤੇ ਮੁਆਵਜ਼ੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੱਥਾਂ ਵਿੱਚ ਜਾ ਕੇ ਮੁਰਗੀ ਮਰਨ ਦੇ ਪੈਸੇ ਦੇਣ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਅੱਜ ਪੰਜਾਬ ਦੇ ਵੱਡੇ ਨੁਕਸਾਨ ’ਤੇ ਵੀ ਅੱਖਾਂ ਬੰਦ ਕਰ ਕੇ ਖਾਨਾਪੂਰਤੀ ਕਰਨ ਵਿੱਚ ਲੱਗੇ ਹੋਏ ਹਨ।

Advertisement
Show comments