ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰ ਵੱਲੋਂ ਅਦਾਲਤ ’ਚ ਜਵਾਬ ਦਾਇਰ

ਬੈਰਕ ਬਦਲਣ ਸਬੰਧੀ ਏਡੀਜੀਪੀ ਜੇਲ੍ਹਾਂ ਵੱਲੋਂ ਸੀਲਬੰਦ ਰਿਪੋਰਟ ਅਦਾਲਤ ਪੇਸ਼; ਜ਼ਮਾਨਤ ਬਾਰੇ ਸੁਣਵਾੲੀ 30 ਜੁਲਾੲੀ ਤੇ ਬੈਰਕ ਬਦਲਣ ਸਬੰਧੀ 2 ਅਗਸਤ ਨੂੰ
Advertisement
ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਦੋ ਮਾਮਲਿਆਂ ’ਤੇ ਸੁਣਵਾਈ ਹੋਈ। ਜਾਣਕਾਰੀ ਅਨੁਸਾਰ ਮਜੀਠੀਆ ਦੀ ਬੈਰਕ ਬਦਲੇ ਜਾਣ ਸਬੰਧੀ 22 ਜੁਲਾਈ ਨੂੰ ਅਦਾਲਤ ਨੇ ਏਡੀਜੀਪੀ ਜੇਲ੍ਹਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਅੱਜ ਅਦਾਲਤ ਵਿੱਚ ਏਡੀਜੀਪੀ ਜੇਲ੍ਹਾਂ ਵੱਲੋਂ ਸੀਲਬੰਦ ਰਿਪੋਰਟ ਸੌਂਪੀ ਗਈ ਹੈ। ਹੁਣ ਇਸ ਮਾਮਲੇ ਉੱਤੇ ਅਗਲੀ ਸੁਣਵਾਈ ਹੁਣ 2 ਅਗਸਤ ਨੂੰ ਹੋਵੇਗੀ। ਇਸੇ ਤਰ੍ਹਾਂ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਉੱਤੇ ਵੀ ਪੰਜਾਬ ਸਰਕਾਰ ਵੱਲੋਂ ਆਪਣਾ ਜਵਾਬ ਦਾਇਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਉੱਤੇ ਬਹਿਸ 30 ਜੁਲਾਈ ਨੂੰ ਤੈਅ ਕੀਤੀ ਗਈ ਹੈ।

ਅਦਾਲਤ ਵਿੱਚ ਦੋਵੇਂ ਧਿਰਾਂ ਦੇ ਵਕੀਲ ਮੌਜੂਦ ਸਨ। ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਵਿਜੀਲੈਂਸ ਦਿੱਲੀ ਦੇ ਇਸ਼ਾਰੇ ਉੱਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦੇ ਕੇਸਾਂ ਵਿੱਚ ਵਿਜੀਲੈਂਸ ਨੂੰ ਹੁਣ ਤੱਕ ਕੁਝ ਵੀ ਗਲਤ ਨਹੀਂ ਮਿਲ ਸਕਿਆ, ਜਿਸ ਕਾਰਨ ਹੁਣ ਮਜੀਠੀਆ ’ਤੇ ਹੋਰ ਨਵੇਂ ਕੇਸ ਦਰਜ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੰਨਾ ਵਿੱਚ ਮੋਬਾਈਲ ਦੇ ਇੱਕ ਸਿੰਮ ਕਾਰਡ ਨਾਲ ਬਿਕਰਮ ਮਜੀਠੀਏ ਦਾ ਨਾਂ ਜੋੜਿਆ ਜਾ ਰਿਹਾ ਹੈ ਜੋ ਤੱਥ ਵਿਹੂਣਾ ਹੈ। ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਗੋਰਖਪੁਰ ਸਥਿਤ ਫੈਕਟਰੀ ਦੀ ਦੁਬਾਰਾ ਤਲਾਸ਼ੀ ਲਈ ਵੀ ਮੁੜ ਸਰਚ ਵਾਰੰਟ ਹਾਸਲ ਕੀਤੇ ਗਏ ਹਨ।

Advertisement

ਮਜੀਠੀਆ ਖ਼ਿਲਾਫ਼ ਝੂਠੇ ਸਬੂਤ ਤਿਆਰ ਕਰਨ ’ਚ ਜੁਟੀ ਵਿਜੀਲੈਂਸ: ਕਲੇਰਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ’ਤੇ ਵਿਜੀਲੈਂਸ ਨੂੰ ਕਟਹਿਰੇ ’ਚ ਖੜ੍ਹਾ ਕੀਤਾ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਨੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਵਿਜੀਲੈਂਸ ਤਰਫ਼ੋਂ ਹੁਣ ਮਜੀਠੀਆ ਖ਼ਿਲਾਫ਼ ਝੂਠੇ ਸਬੂਤ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਜੋ ਹੁਣ ਤੱਕ ਦਾਅਵੇ ਕੀਤੇ ਗਏ, ਉਸ ਸਬੰਧੀ ਅਧਿਕਾਰੀ ਕੋਈ ਸਬੂਤ ਨਹੀਂ ਜੁਟਾ ਸਕੇ।

ਅਕਾਲੀ ਆਗੂ ਨੇ ਕਿਹਾ ਕਿ ਵਿਜੀਲੈਂਸ ਨੇ ਗੈਰ-ਕਾਨੂੰਨੀ ਤੌਰ ’ਤੇ ਲੋਕਾਂ ਨੂੰ ਚੁੱਕ ਕੇ ਧਾਰਾ 164 ਤਹਿਤ ਬਿਆਨ ਦਰਜ ਕਰਵਾਉਣ ਲਈ ਜ਼ਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਐੱਸਪੀ ਨੇ ਬਲਵਿੰਦਰ ਸਿੰਘ ਤੇ ਉਨ੍ਹਾਂ ਦੇ ਜੀਜਾ ਮਨਜਿੰਦਰ ਸਿੰਘ ਨੂੰ 21 ਜੁਲਾਈ ਨੂੰ ਅੰਮ੍ਰਿਤਸਰ ਤੋਂ ਚੁੱਕ ਕੇ ਅੰਮ੍ਰਿਤਪਾਲ ਦੇ ਪ੍ਰਾਈਵੇਟ ਹੋਟਲ ਵਿੱਚ ਰੱਖਿਆ। ਕਲੇਰ ਨੇ ਕਿਹਾ ਕਿ ਇਨ੍ਹਾਂ ਲੋਕਾਂ ’ਤੇ ਦਬਾਅ ਬਣਾਇਆ ਗਿਆ ਕਿ ਉਹ ਇਹ ਬਿਆਨ ਧਾਰਾ 164 ਤਹਿਤ ਦੇਣ ਕਿ ਉਨ੍ਹਾਂ ਦੇ ਮਰਹੂਮ ਭਰਾ ਰੁਪਿੰਦਰ ਸਿੰਘ ਨੇ ਜੋ ਪੂੰਜੀ ਨਿਵੇਸ਼ ਕੀਤਾ ਸੀ, ਉਹ ਸਾਰਾ ਪੈਸਾ ਬਿਕਰਮ ਸਿੰਘ ਮਜੀਠੀਆ ਨੇ ਨਗਦ ਦਿੱਤਾ ਸੀ।

ਆਗੂਆਂ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਪਰਿਵਾਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕੀਤੀ ਤੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ। ਹਾਈ ਕੋਰਟ ਨੇ ਵਾਰੰਟ ਅਫ਼ਸਰ ਨਿਯੁਕਤ ਕਰ ਦਿੱਤਾ ਹੈ ਜਿਸ ਨੇ ਟੀਮ ਸਮੇਤ ਵਿਜੀਲੈਂਸ ਬਿਊਰੋ ਦੇ ਦਫ਼ਤਰ ’ਤੇ ਰੇਡ ਕੀਤੀ। ਜਦੋਂ ਸਰਕਾਰ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਦੋਵਾਂ ਨੂੰ ਤੁਰੰਤ ਅੰਮ੍ਰਿਤਸਰ ਭੇਜ ਦਿੱਤਾ ਗਿਆ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਮਜੀਠੀਆ ਖ਼ਿਲਾਫ਼ ਤੀਜਾ ਝੂਠਾ ਕੇਸ ਵੀ ਦਰਜ ਕੀਤਾ ਜਾਵੇਗਾ।

 

 

 

 

 

 

Advertisement
Show comments