DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ’ਚ ਪੂਰੀ ਤਰ੍ਹਾਂ ਨਾਕਾਮ: ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਉੱਤੇ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਉਂਦੇ ਹੋਏ ਸਰਕਾਰ ਦੀ ਕਾਰਜਸ਼ੈਲੀ ਉੱਤੇ ਉਂਗਲ ਉਠਾਈ ਹੈ। ਇੱਥੇ ਨਜ਼ਦੀਕੀ ਪਿੰਡ ਭਿੰਡਰ ਖੁਰਦ ਵਿੱਚ...

  • fb
  • twitter
  • whatsapp
  • whatsapp
Advertisement

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਉੱਤੇ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਉਂਦੇ ਹੋਏ ਸਰਕਾਰ ਦੀ ਕਾਰਜਸ਼ੈਲੀ ਉੱਤੇ ਉਂਗਲ ਉਠਾਈ ਹੈ।

ਇੱਥੇ ਨਜ਼ਦੀਕੀ ਪਿੰਡ ਭਿੰਡਰ ਖੁਰਦ ਵਿੱਚ ਲੰਘੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਾਂਗਰਸ ਦੇ ਸਰਗਰਮ ਵਰਕਰ ਉਮਰਸੀਰ ਸਿੰਘ ਸ਼ੀਰਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨਕਲਾਬ ਦਾ ਨਾਅਰਾ ਲਗਾ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟ ਦੀ ਰਾਜਨੀਤੀ ਨੂੰ ਛੱਡ ਹੁਣ ਸੱਤਾਧਾਰੀ ਪਾਰਟੀ ਦੇ ਲੋਕ ਕਤਲੇਆਮ ਦੀ ਰਾਜਨੀਤੀ ਵੱਲ ਵੱਧ ਰਹੇ ਹਨ।

Advertisement

ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਪੁਲੀਸ ਇਨ੍ਹਾਂ ਆਗੂਆਂ ਦੀ ਕੱਠਪੁਤਲੀ ਬਣ ਕੇ ਇਨ੍ਹਾਂ ਲੋਕਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦਾ ਕਤਲ ਸਿਆਸੀ ਰੰਜਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਦਲਿਤ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਕਤਲ ਕੀਤੇ ਨੌਜਵਾਨ ਦੀ ਰਿਸ਼ਤੇਦਾਰੀ ਵਿੱਚੋਂ ਭਰਜਾਈ ਕਾਂਗਰਸ ਦੀ ਟਿਕਟ ਉੱਤੇ ਲੰਘੀਆਂ ਪੰਚਾਇਤ ਸਮਿਤੀ ਚੋਣਾਂ ਵਿੱਚ ਜੇਤੂ ਰਹੀ ਸੀ ਪਰ ‘ਆਪ’ ਨੂੰ ਇਹ ਗੱਲ ਹਜਮ ਨਾ ਹੋਈ ਅਤੇ ਉਹ ਪਰਿਵਾਰ ਦੇ ਜਾਨੀ ਦੁਸ਼ਮਣ ਬਣ ਬੈਠੇ।

Advertisement

ਚੰਨੀ ਨੇ ਕਿਹਾ ਕਿ ਇਸ ਕਤਲ ਦੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਨੇ ਪੰਜਾਬ ਪੁਲੀਸ ਦੇ ਮੁਖੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਦੋਸ਼ੀ ਤੁਰੰਤ ਕਾਬੂ ਕਰਕੇ ਸਲਾਖਾਂ ਪਿੱਛੇ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਾਰਟੀ ਵਲੋਂ ਜੇਕਰ ਸੰਘਰਸ਼ ਕਰਨਾ ਪਿਆ ਤਾਂ ਉਹ ਕੀਤਾ ਜਾਵੇਗਾ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਉਨ੍ਹਾਂ ਨੂੰ ਸਰਕਾਰ ਦੀ ਧਿਰ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ।

ਇਸ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਨ ਸਿੰਘ ਖੇਲਾ ਅਤੇ ਹਲਕੇ ਦੇ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਅਤੇ ਵਰਕਰ ਹਾਜ਼ਰ ਸਨ।

Advertisement
×