DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਨੇ ਮੂੰਗੀ ਕਾਸ਼ਤਕਾਰ ਰੱਬ ਆਸਰੇ ਛੱਡੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ’ਤੇ ਐੱਮ ਐੱਸ ਪੀ ਨਾ ਮਿਲਣ ਕਾਰਨ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ’ਤੇ ਐੱਮ ਐੱਸ ਪੀ ਨਾ ਮਿਲਣ ਕਾਰਨ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੱਬ ਆਸਰੇ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੂੰਗੀ ਕਾਸ਼ਤਕਾਰਾਂ ਨੂੰ ਪ੍ਰਾਈਵੇਟ ਵਪਾਰੀਆਂ ਕੋਲ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਜਿਨ੍ਹਾਂ ਨੂੰ ਮੂੰਗੀ ਦੀ ਫ਼ਸਲ ’ਤੇ 8780 ਰੁਪਏ ਪ੍ਰਤੀ ਕੁਇੰਟਲ ਐੱਮ ਐੱਸ ਪੀ ਦੀ ਥਾਂ 6500 ਤੋਂ 7 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਭਾਅ ਦਿੱਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਮੂੰਗੀ ’ਤੇ ਐੱਮ ਐੱਸ ਪੀ ਯਕੀਨੀ ਦਿਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਮੂੰਗੀ ਦੀ ਫ਼ਸਲ ਦਾ ਦਾਣਾ-ਦਾਣਾ ਐੱਮ ਐੱਸ ਪੀ ’ਤੇ ਚੁੱਕਿਆ ਜਾਵੇਗਾ। ਜੇ ਕਿਸੇ ਨੂੰ ਘੱਟ ਰੇਟ ਮਿਲਦਾ ਹੈ ਤਾਂ ਉਸ ਦਾ ਘਾਟਾ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ ਪਰ ਸਾਲ 2023 ’ਚ ਸਰਕਾਰੀ ਖ਼ਰੀਦ ਇਕ ਫ਼ੀਸਦੀ ਤੋਂ ਵੀ ਘੱਟ ਕੀਤੀ ਗਈ। 2024 ਵਿਚ ਸਰਕਾਰੀ ਏਜੰਸੀਆਂ ਨੇ ਮੂੰਗੀ ਦੀ ਖ਼ਰੀਦ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਸਰਕਾਰੀ ਮਦਦ ਦੀ ਜ਼ਰੂਰਤ ਹੈ ਕਿਉਂਕਿ ਬੇਮੌਸਮੀ ਬਰਸਾਤ ਤੇ ਬਿਮਾਰੀਆਂ ਕਾਰਨ ਫ਼ਸਲ ਦਾ ਨੁਕਸਾਨ ਹੁੰਦਾ ਹੈ।

Advertisement

Advertisement
Advertisement
×