ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰ ਵੱਲੋਂ ਆਬਕਾਰੀ ਬਕਾਏ ਦੀ ਵਸੂਲੀ ਲਈ ਮੁਹਿੰਮ ਤੇਜ਼: ਚੀਮਾ

ਵਿੱਤ ਮੰਤਰੀ ਨੇ ਦਿੱਤੀ ਜਾਣਕਾਰੀ; ਮੌਜੂਦਾ ਵਿੱਤੀ ਵਰ੍ਹੇ ਵਿੱਚ 1.85 ਕਰੋਡ਼ ਰੁਪਏ ਵਸੂਲੇ, 20.31 ਕਰੋਡ਼ ਰੁਪਏ ਮੁੱਲ ਦੀਆਂ 27 ਜਾਇਦਾਦਾਂ ਵੇਚਣ ਦਾ ਲਿਆ ਫ਼ੈਸਲਾ
Advertisement

ਪੰਜਾਬ ਸਰਕਾਰ ਨੇ ਮੌਜੂਦਾ ਵਿੱਤ ਵਰ੍ਹੇ 2025-26 ਵਿੱਚ ਆਬਕਾਰੀ ਵਿਭਾਗ ਦੇ ਬਕਾਏ ਦੀ ਵਸੂਲੀ ਨੂੰ ਤੇਜ਼ ਕਰ ਦਿੱਤਾ ਹੈ। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਵੱਲੋਂ ਮੌਜੂਦਾ ਵਿੱਤੀ ਵਰ੍ਹੇ 2025-26 ਵਿੱਚ 1.85 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ, ਜਦੋਂਕਿ 20.31 ਕਰੋੜ ਰੁਪਏ ਦੀਆਂ 27 ਜਾਇਦਾਦਾਂ ਨੂੰ ਵੇਚਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਰਿਕਵਰੀ ਮੁਹਿੰਮ ਦੇ ਹਿੱਸੇ ’ਚ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮਾਨਸਾ ਵਿੱਚ 14 ਜਾਇਦਾਦਾਂ ਦੀ ਨਿਲਾਮੀ ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ’ਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੌਜੂਦਾ ਵਿੱਤ ਵਰ੍ਹੇ ਵਿੱਚ 67 ਮਾਮਲਿਆਂ ਤੋਂ ਕਾਫ਼ੀ ਮਾਲੀਆ ਵਸੂਲੀ ਦੀ ਉਮੀਦ ਹੈ।

ਸ੍ਰੀ ਚੀਮਾ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਲਾਇਸੈਂਸ ਫੀਸਾਂ ਸਮੇਂ ਸਿਰ ਵਸੂਲੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਤਰ੍ਹਾਂ ਦੇ ਬਕਾਏ ਲਈ ਕੋਈ ਥਾਂ ਹੀ ਨਹੀਂ ਬਚੀ। ਉਨ੍ਹਾਂ ਲੰਬੇ ਸਮੇਂ ਤੋਂ ਲਟਕ ਰਹੇ ਬਕਾਏ ਦੀ ਵਸੂਲੀ ਨੂੰ ਪੰਜਾਬ ਦੀ ਵਿੱਤੀ ਸਿਹਤ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ ਅਤੇ ਪਾਲਣਾ ਅਤੇ ਜਵਾਬਦੇਹੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ।

Advertisement

Advertisement