ਸਿਸੋਦੀਆ ਦੇ ਦੌਰੇ ਦੀ ਭਿਣਕ ਪੈਣ ’ਤੇ ਸਰਕਾਰੀ ਸਕੂਲਾਂ ਦੇ ਗੇਟ ਕੀਤੇ ਬੰਦ

ਦਿੱਲੀ ਦੇ ਉਪ ਮੁੱਖ ਮੰਤਰੀ ਵੱਲੋਂ ਮਕੜੌਨਾਂ ਕਲਾਂ ਤੇ ਚੱਕਲਾਂ ਸਕੂਲ ਦਾ ਦੌਰਾ

ਸਿਸੋਦੀਆ ਦੇ ਦੌਰੇ ਦੀ ਭਿਣਕ ਪੈਣ ’ਤੇ ਸਰਕਾਰੀ ਸਕੂਲਾਂ ਦੇ ਗੇਟ ਕੀਤੇ ਬੰਦ

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਬਾਹਰ ਆਉਂਦੇ ਹੋਏ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ।

ਸੰਜੀਵ ਬੱਬੀ
ਚਮਕੌਰ ਸਾਹਿਬ, 1 ਦਸੰਬਰ

ਦਿੱਲੀ ਦੇ ਉੱਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅੱਜ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ‘ਆਪ’ ਆਗੂਆਂ ਨੇ ਸ੍ਰੀ ਸਿਸੋਦੀਆ ਦਾ ਸਨਮਾਨ ਕੀਤਾ। ਉਪਰੰਤ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਨਕੇ ਪਿੰਡ ਮਕੜੌਨਾਂ ਕਲਾਂ ਸਣੇ ਕੁਝ ਹੋਰਨਾਂ ਸਕੂਲਾਂ ਦਾ ਵੀ ਦੌਰਾ ਕੀਤਾ। ਜਦੋਂ ਸ੍ਰੀ ਸਿਸੋਦੀਆ ਦੇ ਜ਼ਿਲ੍ਹਾ ਰੂਪਨਗਰ ਦੇ ਦੌਰੇ ਦੀ ਭਿਣਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਈ ਤਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਤੁਰੰਤ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਮੋਬਾਈਲਾਂ ’ਤੇ ਆਡੀਓ ਮੈਸੇਜ ਭੇਜ ਕੇ ਹਦਾਇਤ ਕੀਤੀ ਕਿ ਕਿਸੇ ਵੀ ਬਾਹਰਲੇ ਬੰਦੇ ਨੂੰ ਸਕੂਲ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ ਅਤੇ ਸਕੂਲਾਂ ਦੇ ਗੇਟ ਬੰਦ ਰੱਖੇ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਪੰਜਾਬ ਸਰਕਾਰ ਦਾ ਕੋਈ ਅਧਿਕਾਰੀ ਵੀ ਆਉਂਦਾ ਹੈ ਤਾਂ ਉਸ ਦਾ ਸ਼ਨਾਖ਼ਤੀ ਕਾਰਡ ਵੇਖ ਕੇ ਹੀ ਅੰਦਰ ਦਾਖ਼ਲ ਹੋਣ ਦਿੱਤਾ ਜਾਵੇ। ਪਿੰਡ ਮਕੜੌਨਾਂ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪਹੁੰਚੇ ਸ੍ਰੀ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਅਧਿਆਪਕਾਂ ਤੋਂ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਸਿਸੋਦੀਆ ਨੂੰ ਦੱਸਿਆ ਗਿਆ ਕਿ ਸਕੂਲ ਵਿੱਚ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਕੋਈ ਸਹੂਲਤ ਨਹੀਂ ਹੈ ਤੇ ਬੱਚਿਆਂ ਨੂੰ ਗੁਰਦੁਆਰੇ ਤੋਂ ਪਾਣੀ ਲਿਆਉਣਾ ਪੈਂਦਾ ਹੈ। ਸਕੂਲ ਵਿੱਚ ਬੱਚਿਆਂ ਲਈ ਲਗਾਏ ਹੋਏ ਝੂਲੇ ਵੀ ਟੁੱਟੇ ਹੋਏ ਸਨ। ਸ੍ਰੀ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਸੂਬੇ ਦੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਦੀ ਗੱਲ ਕਰ ਰਹੇ ਹਨ ਜੋ ਸੱਚਾਈ ਤੋਂ ਕੋਹਾਂ ਦੂਰ ਹੈ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਪਿੰਡ ਚੱਕਲਾਂ ਦੇ ਪ੍ਰਾਇਮਰੀ ਸਕੂਲ ਦਾ ਵੀ ਦੌਰਾ ਕੀਤਾ, ਜਿੱਥੇ ਕਮਰਿਆਂ ਵਿੱਚ ਜਾਲੇ ਲੱਗੇ ਹੋਏ ਹਨ, ਥਾਂ-ਥਾਂ ’ਤੇ ਕੂੜਾ ਪਿਆ ਹੈ ਤੇ ਪਖਾਨਿਆਂ ਦੀ ਹਾਲਤ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਲਈ ਕੋਈ ਖਾਸ ਪ੍ਰਬੰਧ ਨਹੀਂ ਹਨ। ਸਕੂਲਾਂ ਵਿੱਚ ਡਿਗਰੀਆਂ ਲੈ ਕੇ ਆਏ ਯੋਗ ਅਧਿਆਪਕਾਂ ਨੂੰ ਵੀ ਠੇਕਾ ਪ੍ਰਣਾਲੀ ਰਾਹੀਂ ਨੌਕਰੀ ’ਤੇ ਰੱਖ ਕੇ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਸੱਦਾ ਦਿੱਤਾ ਕਿ ਉਹ ਦਿੱਲੀ ਆ ਕੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਤੇ ਦੱਸਣ ਕਿ ਦਿੱਲੀ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀ ਬਦਲਾਅ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All