ਪੱਤਰ ਪ੍ਰੇਰਕ
ਰੂਪਨਗਰ, 19 ਸਤੰਬਰ
ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਤਹਿਤ ਰੋਲ ਪਲੇਅ ਅਤੇ ਲੋਕ-ਨਾਚ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲਿਆਂ ਵਿੱਚ ਕੁੱਲ 11 ਟੀਮਾਂ ਨੇ ਅਤੇ ਲੋਕ-ਨਾਚ ਮੁਕਾਬਲੇ ਵਿੱਚ ਕੁੱਲ 12 ਟੀਮਾਂ ਨੇ ਹਿੱਸਾ ਲਿਆ। ਨਤੀਜਿਆਂ ਅਨੁਸਾਰ ਰੋਲ ਪਲੇਅ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਨੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਤਨਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਪ੍ਰਕਾਰ ਲੋਕ-ਨਾਚ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।