ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਸਰਕਾਰ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਮੌਕੇ ਕਿਹਾ ਕਿ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਬਣਾਉਣ ਵੱਲ ਧਿਆਨ ਦੇਵੇ,...
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਮੌਕੇ ਕਿਹਾ ਕਿ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਬਣਾਉਣ ਵੱਲ ਧਿਆਨ ਦੇਵੇ, ਨਾ ਕਿ ਸਮਾਨਾਂਤਰ ਧਾਰਮਿਕ ਸਮਾਗਮਾਂ ਰਾਹੀਂ ਟਕਰਾਅ ਵਾਲਾ ਮਾਹੌਲ ਪੈਦਾ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਲ ਪਹਿਲਾਂ ਹੀ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕੇ ਜਾ ਚੁੱਕੇ ਹਨ, ਜਿਸ ਦੀ ਸ਼ੁਰੂਆਤ ਅਪਰੈਲ 2025 ’ਚ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਸਮਾਗਮਾਂ ਦੀਆਂ ਤਰੀਕਾਂ ਅਨੁਸਾਰ ਹੀ ਸਰਕਾਰ ਵੱਲੋਂ ਵੱਖਰੇ ਪ੍ਰੋਗਰਾਮਾਂ ਦਾ ਐਲਾਨ ਕਰਨਾ ਸੰਗਤ ਵਿੱਚ ਦੁਬਿਧਾ ਦਾ ਕਾਰਨ ਬਣੇਗਾ ਅਤੇ ਇਹ ਖ਼ਾਲਸਾ ਪੰਥ ਦੀਆਂ ਰਵਾਇਤਾਂ ਦੇ ਬਿਲਕੁਲ ਵਿਰੁੱਧ ਹੈ। ਇਸ ਤੋਂ ਇੰਜ ਮਹਿਸੂਸ ਹੁੰਦਾ ਹੈ ਕਿ ਸਰਕਾਰ ਜਾਣਬੁੱਝ ਕੇ ਸਿੱਖ ਸੰਸਥਾਵਾਂ ਨੂੰ ਨਜ਼ਰ-ਅੰਦਾਜ਼ ਕਰਨ ’ਤੇ ਤੁਲੀ ਹੋਈ ਹੈ।

ਮੁੱਖ ਮੰਤਰੀ ਵੱਲੋਂ ਇਤਰਾਜ਼ ’ਤੇ ਮੋੜਵਾਂ ਜਵਾਬ

Advertisement

ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਤਰਾਜ਼ ਜਤਾਉਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਚੋਣਾਂ ਵਿੱਚ ਅਕਾਲੀ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਹਨ ਤਾਂ ਉਹ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਸਭ ਦੇ ਸਾਂਝੇ ਹਨ। ਇਸ ਲਈ ਸਾਰਿਆਂ ਨੂੰ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਬਰਾਬਰ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੰਜਾਬ ਸਣੇ ਦੇਸ਼ ਤੇ ਦੁਨੀਆ ਭਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਆਪਣੇ ਢੰਗ ਨਾਲ ਮਨਾਇਆ ਜਾਵੇਗਾ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ।

Advertisement