ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ ਕਰੇ ਸਰਕਾਰ: ਗੜਗੱਜ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਸਿੱਖਾਂ ਦੀਆਂ ਮੰਗਾਂ ਬਾਰੇ ਆਵਾਜ਼ ਬੁਲੰਦ ਕਰਨ ਦੀ ਅਪੀਲ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ।
Advertisement

ਬੀ ਐੱਸ ਚਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ’ਚ ਮਤਾ ਪਾਸ ਕਰੇ ਅਤੇ ਇਸ ਤੋਂ ਇਲਾਵਾ ਚਿਰਾਂ ਤੋਂ ਲਟਕਦੀਆਂ ਸਿੱਖਾਂ ਦੀਆਂ ਹੋਰ ਮੰਗਾਂ ਬਾਰੇ ਵੀ ਆਵਾਜ਼ ਬੁਲੰਦ ਕਰੇ। ਜਥੇਦਾਰ ਗੜਗੱਜ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਪੰਥ ਦੇ ਸਾਰੇ ਸਮਾਗਮਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਜ਼ਰੂਰ ਕੀਤੀ ਜਾਣੀ ਚਾਹੀਦੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਸੱਦਣ ਦਾ ਤਾਂ ਹੀ ਫਾਇਦਾ ਹੈ ਜੇਕਰ ਸਿੱਖ ਪੰਥ ਨਾਲ ਜੁੜੇ ਸੰਜੀਦਾ ਮਸਲੇ ਇੱਥੇ ਵਿਚਾਰੇ ਜਾਣ। ਉਨ੍ਹਾਂ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ 23 ਨਵੰਬਰ ਤੋਂ ਲੈ ਕੇ 29 ਨਵੰਬਰ ਤੱਕ ਸਮੁੱਚਾ ਖਾਲਸਾ ਪੰਥ ਆਪਣੇ ਘਰਾਂ ਅਤੇ ਖਾਲਸਾਈ ਨਿਸ਼ਾਨ ਝੁਲਾਏ। ਉਨ੍ਹਾਂ ਆਖਿਆ ਕਿ ਇਹ ਝੂਲਦੇ ਖਾਲਸਾਈ ਨਿਸ਼ਾਨ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਹੋਣਗੇ। ਇਸ ਤੋਂ ਇਲਾਵਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਸਰਕਾਰ ਨੂੰ ਆਪਣੇ ਅਧਿਕਾਰ ਖੇਤਰ ਦੇ ਕੰਮ ਹੀ ਕਰਨੇ ਚਾਹੀਦੇ ਹਨ ਤੇ ਧਾਰਮਿਕ ਕੰਮਾਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।

Advertisement

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਕਾਰਜ ਕਰਦੀ ਹੈ ਤੇ ਸਾਰਿਆਂ ਨੂੰ ਉਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਤਾਬਦੀ ਮੌਕੇ ਸਰਕਾਰ ਸ੍ਰੀ ਆਨੰਦਪੁਰ ਸਾਹਿਬ ’ਚ ਮੈਡੀਕਲ ਕਾਲਜ ਖੋਲ੍ਹ ਕੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣ। ਇਸ ਮੌਕੇ ਸ਼੍ੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ੋਮਣੀ ਕਮੇਟੀ ਦੇ ਮੈਂਬਰ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਪ੍ਰਿੰਸੀਪਲ ਜਸਬੀਰ ਸਿੰਘ ਅਤੇ ਜਥੇਦਾਰ ਸੁਰਿੰਦਰ ਸਿੰਘ ਮਟੌਰ ਹਾਜ਼ਰ ਸਨ।

Advertisement
Show comments