DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲੈਂਡ ਪੂਲਿੰਗ ਨੀਤੀ ਵਾਪਸ ਲਵੇ ਸਰਕਾਰ: ਡੱਲੇਵਾਲ

ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ। -ਫੋਟੋ: ਮਿੱਠਾ
Advertisement

ਰਾਜਪੁਰਾ-ਸਰਹਿੰਦ ਰੋਡ ਸਥਿਤ ਜਸ਼ਨ ਰੈਜ਼ੀਡੈਂਸੀ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੀ ਮੀਟਿੰਗ ਹੋਈ ਜਿਸ ਵਿੱਚ ਦੇਸ਼, ਖ਼ਾਸ ਕਰ ਕੇ ਪੰਜਾਬ ਵਿੱਚ ਸੋਧੀ ਲੈਂਡ ਪੂਲਿੰਗ ਨੀਤੀ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ। ਉਨ੍ਹਾਂ ਅਮਰੀਕਾ-ਭਾਰਤ ਵਪਾਰ ਸਮਝੌਤੇ ਨੂੰ ਮੁੱਢੋਂ ਹੀ ਰੱਦ ਕਰਨ ਦੀ ਮੰਗ ਕਰਦਿਆਂ ਐੱਮ ਐੱਸ ਪੀ ਗਾਰੰਟੀ ਕਾਨੂੰਨ ਲਾਗੂ ਕਰਨ ਅਤੇ ਕਿਸਾਨਾਂ ਦੀ ਕਰਜ਼ਾਮੁਕਤੀ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਤੋਂ ਗੁਰੇਜ਼ ਨਹੀਂ ਕਰਨਗੇ। ਮੀਟਿੰਗ ਵਿੱਚ ਸਤਨਾਮ ਸਿੰਘ ਬਹਿਰੂ, ਕਾਕਾ ਸਿੰਘ ਕੋਟੜਾ, ਮਾਨ ਸਿੰਘ ਰਾਜਪੁਰਾ, ਜਗਦੀਪ ਸਿੰਘ ਅਲੂਣਾ, ਅਭਿਮੰਨਿਊ ਕੋਹਾੜ (ਹਰਿਆਣਾ), ਇੰਦਰਜੀਤ ਸਿੰਘ ਪੰਨੀਵਾਲਾ ਅਤੇ ਉੱਤਰ ਪ੍ਰਦੇਸ਼ ਦੇ ਕਈ ਪ੍ਰਮੁੱਖ ਕਿਸਾਨ ਆਗੂ ਹਾਜ਼ਰ ਸਨ।

Advertisement
Advertisement
×