ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਕਾਰ ਔਰੰਗਜ਼ੇਬ ਵਾਂਗ ਕਿਸਾਨਾਂ ’ਤੇ ਤਸ਼ੱਦਦ ਕਰਨ ਲੱਗੀ: ਡੱਲੇਵਾਲ

ਕਿਸਾਨਾਂ ਨੂੰ ਹਿਰਾਸਤ ’ਚ ਲੈਣ ਦੀ ਨਿਖੇਧੀ; ਅੱਜ ਸ਼ੰਭੂ ਥਾਣੇ ਦੇ ਘਿਰਾਓ ਲਈ ਨਿਕਲਣਗੇ ਕਿਸਾਨ
Advertisement

ਸਰਬਜੀਤ ਸਿੰਘ ਭੰੰਗੂ

ਪਟਿਆਲਾ, 5 ਮਈ

Advertisement

ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 19 ਤੇ 20 ਮਾਰਚ ਨੂੰ ਪੰਜਾਬ ਸਰਕਾਰ ਨੇ ਮੋਰਚਿਆਂ ਨੂੰ ਖਦੇੜਦੇ ਸਮੇਂ ਕਿਸਾਨਾਂ ਅਤੇ ਆਗੂਆਂ ’ਤੇ ਤਸ਼ੱਦਦ ਕੀਤਾ ਅਤੇ ਮੋਰਚਿਆਂ ਨੂੰ ਸਰਕਾਰ ਨੇ ਲੁੱਟਿਆ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਸਾਮਾਨ ਦੀ ਭਰਪਾਈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਬਰ ਵਿਰੁੱਧ 6 ਮਈ ਨੂੰ ਸ਼ੰਭੂ ਥਾਣੇ ਦਾ ਘਿਰਾਓ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਹੁਣ ਔਰੰਗਜ਼ੇਬ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਪੰਜਾਬ ਸਰਕਾਰ ਨੇ ਅੱਜ ਸਵੇਰੇ ਹੀ ਸੂਬੇ ਵਿੱਚ ਵੱਡੀ ਪੱਧਰ ’ਤੇ ਕਾਰਵਾਈ ਕਰਦਿਆਂ ਦੋਵਾਂ ਫੋਰਮਾਂ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਸੂਬਾ, ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ, ਇਥੋਂ ਤੱਕ ਕਿ ਇਕਾਈ ਪ੍ਰਧਾਨਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿੱਚ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਹਰਸਲਿੰਦਰ ਸਿੰਘ ਕਿਸ਼ਨਗੜ੍ਹ, ਅੰਗਰੇਜ਼ ਸਿੰਘ ਬੂਟੇਵਾਲ, ਨੂੰ ਤਾਂ ਘਰਾਂ ਵਿੱਚ ਨਜ਼ਰਬੰਦ ਕੀਤਾ ਹੈ ਅਤੇ ਹੋਰਨਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਰੱਖਿਆ ਗਿਆ ਹੈ।

Advertisement