ਸ਼ਹੀਦੀ ਦਿਹਾੜੇ ਮੌਕੇ ਸਰਕਾਰ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨੇ: ਚੰਦੂਮਾਜਰਾ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਇਤਿਹਾਸਕ ਢੰਗ ਨਾਲ ਮਨਾਉਣ ਲਈ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਇਤਿਹਾਸਕ ਢੰਗ ਨਾਲ ਮਨਾਉਣ ਲਈ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨਿਆ ਜਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸ੍ਰੀ ਆਨੰਦਪੁਰ ਸਾਹਿਬ ਵਿੱਚ ਯਾਦਗਾਰ ਕਾਇਮ ਕੀਤੀ ਜਾ ਸਕੇ। ਸਾਬਕਾ ਸੰਸਦ ਮੈਂਬਰ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਜਾਣ ਦਾ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਜੇ ਇਹ ਸੈਸ਼ਨ ਸੱਚਮੁੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇ ਤਾਂ ਇਹ ਇਤਿਹਾਸਕ ਕਦਮ ਸਾਬਤ ਹੋਵੇਗਾ। ਸ੍ਰੀ ਚੰਦੂਮਾਜਰਾ ਨੇ ਅੱਜ ਇੱਥੇ ਪਾਵਰ ਕਲੋਨੀ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਕਿਹਾ ਕਿ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਪੰਥਕ ਏਕਤਾ ਬਣੀ ਰਹੇ ਅਤੇ ਕਿਸੇ ਤਰ੍ਹਾਂ ਦਾ ਵਿਵਾਦ ਨਾ ਉੱਠੇ। ਉਨ੍ਹਾਂ ਸਾਰੀਆਂ ਪੰਥਕ ਤੇ ਰਾਜਨੀਤਿਕ ਧਿਰਾਂ ਨੂੰ ਅਪੀਲ ਕੀਤੀ ਕਿ ਇਹ ਮੌਕਾ ਸਾਂਝੀ ਸ਼ਰਧਾ ਅਤੇ ਏਕਤਾ ਦਾ ਪ੍ਰਤੀਕ ਬਣਨਾ ਚਾਹੀਦਾ ਹੈ।