ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ’ਚ ਇੱਕ ਲੱਖ ਏਕੜ ਜ਼ਮੀਨ ਐਕੁਆਇਰ ਕਰਨਾ ਚਾਹੁੰਦੀ ਹੈ ਸਰਕਾਰ: ਰਾਜੇਵਾਲ

ਬੀਕੇਯੂ (ਰਾਜੇਵਾਲ) ਵੱਲੋਂ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਜੁਲਾਈ

Advertisement

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਸੂਬਾ ਪੱਧਰੀ ਮੀਟਿੰਗ ਇੱਥੇ ਕਿਸਾਨ ਭਵਨ ਵਿੱਚ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਬੀਕੇਯੂ (ਰਾਜੇਵਾਲ) ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਸ੍ਰੀ ਰਾਜੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਸੂਬੇ ਵਿੱਚ ਇੱਕ ਲੱਖ ਏਕੜ ਵਾਹੀਯੋਗ ਜ਼ਮੀਨ ਐਕੁਆਇਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਨਾਲ ਪੰਜਾਬ ਵਿੱਚ 20 ਹਜ਼ਾਰ ਤੋਂ ਵੱਧ ਕਿਸਾਨ ਤੇ ਮਜ਼ਦੂਰ ਪਰਿਵਾਰ ਉੱਜੜ ਜਾਣਗੇ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਜੁਲਾਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਤੇ ਹੋਰ ਮਸਲਿਆਂ ਨੂੰ ਚੁੱਕਿਆ ਜਾਵੇਗਾ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ, ਮੁਕਤ ਵਪਾਰ ਸਮਝੌਤੇ, ਪੰਜਾਬ ਦੇ ਪਾਣੀਆਂ ਤੇ ਡੀਏਪੀ ਦੇ ਮੁੱਦੇ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਖ-ਵੱਖ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕਰ ਕੇ ਕਿਸਾਨੀ ਨੂੰ ਦਾਅ ’ਤੇ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ 9 ਜੁਲਾਈ ਨੂੰ ਐੱਸਵਾਈਐੱਲ ਦੇ ਮੁੱਦੇ ’ਤੇ ਹੋਣ ਵਾਲੀ ਮੀਟਿੰਗ ’ਚ ਪੰਜਾਬ ਕੋਲ ਪਾਣੀ ਨਾ ਹੋਣ ਦੀ ਗੱਲ ਜ਼ੋਰ ਨਾਲ ਚੁੱਕਣੀ ਚਾਹੀਦੀ ਹੈ।

ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ’ਚ ਮੀਟਿੰਗ ਅੱਜ

ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਅਤੇ ਰਾਜ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਲਈ ਅੰਦੋਲਨ ਵਿੱਢਣ ਵਾਸਤੇ ਭਲਕੇ ਐਤਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋ ਰਹੀ ਹੈ।

Advertisement