DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਸਰਕਾਰ ਮਨਾਏਗੀ: ਚੀਮਾ

ਪੰਜਾਬ ਭਰ ਵਿੱਚ ਸਮਾਗਮ ਕਰਵਾਉਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸਮਾਗਮ ’ਚ ਹਾਜ਼ਰੀ ਭਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।
Advertisement

ਜਸਬੀਰ ਸਿੰਘ ਚਾਨਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰਵਰੀ 2027 ਤੱਕ ਵੱਖ-ਵੱਖ ਥਾਵਾਂ ’ਤੇ ਸਮਾਗਮ ਕਰ ਕੇ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਹਰਪਾਲ ਸਿੰਘ ਚੀਮਾ ਅੱਜ ਇੱਥੇ ਚੱਕਹਕੀਮ ਵਿੱਚ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਜਾਣਕਾਰੀ ਅਨੁਸਾਰ ਚੱਕਹਕੀਮ ਵਿੱਚ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਰਵਿੰਦਰ ਸਿੰਘ, ਦਵਿੰਦਰ ਸਿੰਘ ਸੋਢੀ, ਗੁਰਮੀਤ ਸਿੰਘ ਨੇ ਕੀਰਤਨ ਕੀਤਾ। ਇਸ ਮੌਕੇ ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਸਾਲ ਭਰ ਇਹ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਸਕੂਲਾ, ਕਾਲਜਾਂ, ਯੂਨੀਵਰਸਿਟੀਆਂ ’ਚ ਸਮਾਗਮ ਹੋਣਗੇ ਤੇ ਕੀਰਤਨ ਦਰਬਾਰ ਕੀਤੇ ਜਾਣਗੇ। 20 ਫਰਵਰੀ 2027 ਨੂੰ ਮੁੱਖ ਸਮਾਗਮ ਖੁਰਾਲਗੜ੍ਹ ਵਿੱਚ ਹੋਵੇਗਾ। ਸਰਕਾਰ ਵਲੋਂ ਡੇਰਾ ਬੱਲਾਂ ਨੇੜੇ 11 ਏਕੜ ਜ਼ਮੀਨ ਖ਼ਰੀਦੀ ਗਈ ਹੈ, ਜਿਥੇ ਅਧਿਐਨ ਸੈਂਟਰ ਸਥਾਪਤ ਕੀਤਾ ਜਾਵੇਗਾ। ਸੈਂਟਰ ਵਿੱਚ ਹਰ ਸਾਲ 100 ਦੇ ਕਰੀਬ ਸਕਾਲਰ ਤਿਆਰ ਹੋਣਗੇ, ਜੋ ਗੁਰੂ ਸਾਹਿਬ ਦੀ ਬਾਣੀ ਦਾ ਪ੍ਰਸਾਰ ਪੂਰੀ ਦੁਨੀਆ ’ਚ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਸਮਾਗਮ ’ਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement
×