DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਦਾ ਸਕੂਲ ਫੀਸਾਂ ਬਾਰੇ ਫ਼ੈਸਲਾ ਇਤਿਹਾਸਕ: ਨੀਲ ਗਰਗ

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਰੋਕਣ ਲਈ ਮੁੱਖ ਮੰਤਰੀ ਦੇ ਕਦਮਾਂ ਨੂੰ ਜ਼ਰੂਰੀ ਦੱਸਿਆ

  • fb
  • twitter
  • whatsapp
  • whatsapp
Advertisement

ਸ਼ਗਨ ਕਟਾਰੀਆ

ਆਮ ਆਦਮੀ ਪਾਰਟੀ ਦੇ ਸੀਨੀਅਰ ਤਰਜਮਾਨ ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸਬੰਧੀ ਕੀਤੇ ਗਏ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਲੱਖਾਂ ਮਾਪਿਆਂ ਲਈ ਵੱਡੀ ਰਾਹਤ ਦੱਸਿਆ ਹੈ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਮ ’ਤੇ ਹੋ ਰਹੀ ਲੁੱਟ ਰੋਕਣ ਅਤੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀ ਮਨਮਾਨੀ ’ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਕਦਮ ਚੁੱਕਿਆ ਹੈ।

Advertisement

ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੀ ਕਥਿਤ ਸ਼ਹਿ ਕਾਰਨ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੀ ਖੁੱਲ੍ਹ ਮਿਲੀ ਹੋਈ ਸੀ, ਜਿਸ ਕਾਰਨ ਹਰ ਸਾਲ ਆਮ ਪਰਿਵਾਰਾਂ ’ਤੇ ਆਰਥਿਕ ਬੋਝ ਵਧਦਾ ਜਾ ਰਿਹਾ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਸਾਲਾਨਾ ਫੀਸ ਵਾਧੇ ਨੂੰ ਸਿਰਫ਼ 5 ਫ਼ੀਸਦੀ ਤੱਕ ਸੀਮਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਦੌਰਾਨ 15 ਫ਼ੀਸਦੀ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲਾਂ ਤੋਂ ਮਾਪਿਆਂ ਨੂੰ ਪੈਸੇ ਵਾਪਸ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਰੋਕਣ ਲਈ ਇਹ ਫ਼ੈਸਲਾ ਜ਼ਰੂਰੀ ਸੀ।

Advertisement

ਨੀਲ ਗਰਗ ਨੇ ਕਿਹਾ ਕਿ ਮੌਜੂਦਾ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਬੁਨਿਆਦੀ ਅਧਿਕਾਰ ਮੰਨਦੀ ਹੈ। ਇਸੇ ਸੋਚ ਤਹਿਤ ਜਿੱਥੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਗਿਆ ਹੈ, ਉੱਥੇ ਹੀ ਹੁਣ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਵਿੱਚ ਵੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਰਹੀ ਹੈ।

Advertisement
×