ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਪਾਲ ਨੇ ਪੀਪੀਐੱਸਸੀ ਦੇ ਦੋ ਮੈਂਬਰਾਂ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਜਪਾਲ ਵੱਲੋਂ ਅੱਜ ਰਾਜ ਭਵਨ ’ਚ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਤੇ ਸਰਬਜੀਤ ਸਿੰਘ ਧਾਲੀਵਾਲ ਨੂੰ...
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਜਪਾਲ ਵੱਲੋਂ ਅੱਜ ਰਾਜ ਭਵਨ ’ਚ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਦੱਸਣਯੋਗ ਹੈ ਕਿ ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਅਤੇ ਮੁਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾਅ ਚੁੱਕੇ ਹਨ। ਪੰਜਾਬ ਰਾਜ ਭਵਨ ਵਿੱਚ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁੱਭਚਿੰਤਕ ਸ਼ਾਮਲ ਸਨ।

Advertisement
Advertisement
Show comments