ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਪਾਲ ਨੇ ਹੜ੍ਹਾਂ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ

ਸੰਤ ਸੀਚੇਵਾਲ ਨਾਲ ਫੋਨ ’ਤੇ ਗੱਲ ਕਰਕੇ ਹਡ਼੍ਹ ਪੀਡ਼ਤਾਂ ਦਾ ਹਾਲ-ਚਾਲ ਪੁੱਛਿਆ
Advertisement

ਹਤਿੰਦਰ ਮਹਿਤਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਲਤਾਨਪੁਰ ਲੋਧੀ ਦੇ ਮੰਡ ਖੇਤਰਾਂ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਚਿੰਤਾ ਪ੍ਰਗਟਾਈ। ਰਾਜਪਾਲ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਟੈਲੀਫੋਨ ’ਤੇ ਗੱਲਬਾਤ ਕਰ ਕੇ ਮੰਡ ਇਲਾਕੇ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਪੁੱਛਿਆ ਅਤੇ ਕਪੂਰਥਲਾ ਵਿੱਚ ਵਿਗੜਦੀ ਹੜ੍ਹ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ। ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਅੱਜ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਆਏ ਹੋਏ ਸਨ। ਉਨ੍ਹਾਂ ਸਵੇਰੇ 11 ਵਜੇ ਦੇ ਕਰੀਬ ਸੰਤ ਸੀਚੇਵਾਲ ਨੂੰ ਫੋਨ ਕੀਤਾ।

Advertisement

ਗੱਲਬਾਤ ਦੌਰਾਨ ਸ੍ਰੀ ਸੀਚੇਵਾਲ ਨੇ ਰਾਜਪਾਲ ਨੂੰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਤੁਰੰਤ ਸਹਾਇਤਾ ਕਰਨ ਬਾਰੇ ਵੀ ਚਰਚਾ ਕੀਤੀ। ਯਾਦ ਰਹੇ ਕਿ ਸੰਤ ਸੀਚੇਵਾਲ ਵੱਲੋਂ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਇੱਕ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਲਿਖਿਆ ਸੀ ਕਿ ਉਹ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਕੇਂਦਰ ਸਰਕਾਰ ਕੋਲ ਉਠਾਉਣ।

ਧਾਮੀ ਵੱਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹੜ੍ਹ ਪੀੜਤਾਂ ਲਈ ਲਿਆਂਦੀ ਰਾਹਤ ਸਮੱਗਰੀ ਵੰਡੀ। ਸੰਤ ਸੀਚੇਵਾਲ, ਸ੍ਰੀ ਧਾਮੀ ਨੂੰ ਕਿਸ਼ਤੀ ਵਿੱਚ ਬਿਠਾ ਕੇ ਮੰਡ ਦੇ ਉਨ੍ਹਾਂ ਡੇਰਿਆਂ ਤੱਕ ਲੈ ਕੇ ਗਏ ਜਿੱਥੇ ਹੜ੍ਹ ਨੇ ਪੂਰੀ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਦੇਰ ਸ਼ਾਮ ਮੰਡ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਸਕੱਤਰ ਕੋਲ ਹਰੀਕੇ ਪੱਤਣ ਨੂੰ ਡੀ-ਸਿਲਟਿੰਗ ਕਰਵਾਉਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਜਦੋਂ ਤੱਕ ਦਰਿਆ ਦੀ ਡੀ-ਸਿਲਟਿੰਗ ਨਹੀਂ ਕਰਵਾਈ ਜਾਂਦੀ, ਉਦੋਂ ਤੱਕ ਇਸ ਇਲਾਕੇ ਦੇ ਹਾਲਾਤ ਨਹੀਂ ਸੁਧਰ ਸਕਦੇ।

Advertisement
Show comments