Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਫਿਰੋਜ਼ਪੁਰ ਦੇ ਆਪਣੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਅਤੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਰਾਹਤ ਕਾਰਜਾਂ ਦੀ ਗਤੀ, ਪ੍ਰਭਾਵਿਤ ਪਰਿਵਾਰਾਂ ਲਈ ਮੁੜ ਵਸੇਬੇ ਦੇ ਉਪਾਵਾਂ ਬਾਰੇ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਸਹਾਇਤਾ ਅਤੇ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਤੋਂ ਬਾਅਦ ਰਾਜਪਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀਪ ਸਖਾ ਸ਼ਰਮਾ ਅਤੇ ਐੱਸਐੱਸਪੀ ਭਿੰਦਰ ਸਿੰਘ ਸਿੱਧੂ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
Advertisement
Advertisement
×