ਰਾਜਪਾਲ ਵੱਲੋਂ ਕੇਂਦਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ
(ਟਨਸ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਦੇ ਸੰਪਰਕ ਦੀ ਮਜ਼ਬੂਤੀ ਲਈ ਨਵੀਂ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਾਰਾਪੂ ਰਾਮਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਕੇਂਦਰੀ ਮੰਤਰੀ ਨੂੰ...
Advertisement
(ਟਨਸ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਦੇ ਸੰਪਰਕ ਦੀ ਮਜ਼ਬੂਤੀ ਲਈ ਨਵੀਂ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਾਰਾਪੂ ਰਾਮਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਲੋਕਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਰਾਜਪਾਲ ਨੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਘਰੇਲੂ ਅਤੇ ਕੌਮਾਂਤਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ। ਰਾਜਪਾਲ ਨੇ ਚੰਡੀਗੜ੍ਹ ਹਵਾਈ ਅੱਡੇ ਦੇ ਮਹੱਤਵ ਦੀ ਗੱਲ ਕਰਦਿਆਂ ਕਿਹਾ ਕਿ ਉੱਤਰੀ ਖ਼ਿੱਤੇ ’ਚ ਸੈਰ-ਸਪਾਟਾ ਨੂੰ ਹੁਲਾਰਾ ਦੇਣ ਲਈ ਜ਼ਰੂਰੀ ਹੈ ਕਿ ਸਿੱਧੀਆਂ ਕੌਮਾਂਤਰੀ ਉਡਾਣਾਂ ਦਾ ਵਿਸਥਾਰ ਕੀਤਾ ਜਾਵੇ।
Advertisement
Advertisement