ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜਨਵਰੀ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਵਸ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ੍ਰੀ ਪੁਰੋਹਿਤ ਨੇ ਕਿਹਾ ਕਿ ਨੇਤਾ ਜੀ ਨੇ ਬਹਾਦਰੀ, ਦ੍ਰਿੜ੍ਹਤਾ ਅਤੇ ਕੁਰਬਾਨੀ ਦੀ ਮਿਸਾਲ ਕਾਇਮ ਕਰਦਿਆਂ ਸਾਡੀ ਮਾਤ ਭੂਮੀ ਨੂੰ ਬ੍ਰਿਟਿਸ਼ ਸ਼ਾਸਨ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਨੇਤਾ ਜੀ ਦੇ ਨਾਅਰੇ ‘ਜੈ ਹਿੰਦ’ ਅਤੇ ‘ਤੁਸੀਂ ਮੈਨੂੰ ਖੂਨ ਦਿਓ ਅਤੇ ਮੈਂ ਤੁਹਾਨੂੰ ਆਜ਼ਾਦੀ ਦੇਵਾਂਗਾ’ ਨੇ ਆਜ਼ਾਦੀ ਦੇ ਸੰਘਰਸ਼ ਦੌਰਾਨ ਭਾਰਤੀਆਂ ਦੇ ਦਿਲਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਈ ਅਤੇ ਰਾਸ਼ਟਰਵਾਦ ਦਾ ਜਜ਼ਬਾ ਭਰਿਆ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਮਹਾਨ ਯੋਗਦਾਨ ਲਈ ਦੇਸ਼ ਹਮੇਸ਼ਾ ਨੇਤਾ ਜੀ ਦਾ ਕਰਜ਼ਾਈ ਰਹੇਗਾ।