ਰਾਜਪਾਲ ਨੇ ਮਾਤਾ ਮਨਸਾ ਦੇਵੀ ਮੰਦਰ ’ਚ ਮੱਥਾ ਟੇਕਿਆ
ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਆਪਣੀ ਪਤਨੀ ਮਿੱਤਰਾ ਘੋਸ਼ ਨਾਲ ਅੱਜ ਅਸ਼ਟਮੀ ਮੌਕੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕਿਆ, ਪੂਜਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਖੁਸ਼ੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮਗਰੋਂ ਉਨ੍ਹਾਂ ਕਿਹਾ ਕਿ...
ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਆਪਣੀ ਪਤਨੀ ਮਿੱਤਰਾ ਘੋਸ਼ ਨਾਲ ਅੱਜ ਅਸ਼ਟਮੀ ਮੌਕੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕਿਆ, ਪੂਜਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਖੁਸ਼ੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮਗਰੋਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਤਾ ਮਨਸਾ ਦੇਵੀ ਵਿੱਚ ਅਥਾਹ ਵਿਸ਼ਵਾਸ ਹੈ ਅਤੇ ਨਰਾਤਿਆਂ ਦੌਰਾਨ ਹਰਿਆਣਾ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਲੱਖਾਂ ਸ਼ਰਧਾਲੂ ਇੱਥੇ ਦਰਸ਼ਨਾਂ ਲਈ ਆਉਂਦੇ ਹਨ ਅਤੇ ਦੇਵੀ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦੀ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਨਿਸ਼ਾ ਯਾਦਵ ਨੇ ਰਾਜਪਾਲ ਨੂੰ ਦੇਵੀ ਦੀ ਤਸਵੀਰ ਭੇਟ ਕੀਤੀ। ਇਸ ਮੌਕੇ ਡੀ ਸੀ ਸਤਪਾਲ ਸ਼ਰਮਾ, ਐੱਸ ਡੀ ਐੱਮ ਚੰਦਰਕਾਂਤ ਕਟਾਰੀਆ, ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦੀ ਸਕੱਤਰ ਸ਼ਾਰਦਾ ਪ੍ਰਜਾਪਤੀ, ਕਾਲੀ ਮਾਤਾ ਮੰਦਰ ਕਾਲਕਾ ਦੇ ਸਕੱਤਰ ਪ੍ਰਿਥਵੀਰਾਜ, ਭਾਜਪਾ ਦੇ ਸੂਬਾਈ ਉਪ ਪ੍ਰਧਾਨ ਬੰਤੋ ਕਟਾਰੀਆ, ਨਗਰ ਕੌਂਸਲ ਕਾਲਕਾ ਦੇ ਚੇਅਰਮੈਨ ਕ੍ਰਿਸ਼ਨਾ ਲਾਂਬਾ, ਮਾਤਾ ਮਨਸਾ ਦੇਵੀ ਬੋਰਡ ਮੈਂਬਰ ਐੱਚ ਸੀ ਗੁਪਤਾ ਮੌਜੂਦ ਸਨ।