ਰਾਜਪਾਲ ਫਗਵਾੜਾ ਦੇ ਵਿਸ਼ਵਕਰਮਾ ਮੰਦਰ ’ਚ ਨਤਮਸਤਕ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਵਿਸ਼ਵਕਰਮਾ ਮੰਦਰ ’ਚ ਮੱਥਾ ਟੇਕਿਆ ਅਤੇ ਮੰਦਰ ਦੇ ਟਰੱਸਟ ਵੱਲੋਂ ਸਮਾਜ ਸੇਵਾ, ਖਾਸ ਕਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਰਤ ਦੇ...
Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਵਿਸ਼ਵਕਰਮਾ ਮੰਦਰ ’ਚ ਮੱਥਾ ਟੇਕਿਆ ਅਤੇ ਮੰਦਰ ਦੇ ਟਰੱਸਟ ਵੱਲੋਂ ਸਮਾਜ ਸੇਵਾ, ਖਾਸ ਕਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਇਸ ਅਸਥਾਨ ਵੱਲੋਂ ਦਹਾਕਿਆਂ ਤੋਂ ਲੋੜਵੰਦ ਲੋਕਾਂ ਨੂੰ ਬਿਹਰਤਰੀਨ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਸਾਡੇ ਸਮਾਜ ਲਈ ਮਿਸਾਲ ਹੈ। ਟਰੱਸਟ ਦੇ ਪ੍ਰਬੰਧਕਾਂ ਵੱਲੋਂ ਰਾਜਪਾਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ ਐੱਸ ਪੀ ਗੌਰਵ ਤੂਰਾ, ਏਡੀਸੀ ਡਾ. ਅਕਸ਼ਿਤਾ ਗੁਪਤਾ, ਐੱਸ ਡੀ ਐੱਮ ਜਸ਼ਨਜੀਤ ਸਿੰਘ, ਐੱਸ ਪੀ ਗੁਰਪ੍ਰੀਤ ਸਿੰਘ ਤੇ ਐੱਸ ਡੀ ਐੱਮ ਜਸ਼ਨਜੀਤ ਸਿੰਘ ਹਾਜ਼ਰ ਸਨ।
Advertisement
Advertisement