ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ‘ਅਪਰੇਸ਼ਨ ਲੋਟਸ’ ਦੇ ਮਾਮਲੇ ’ਚ ‘ਆਪ’ ਵੱਲੋਂ ਭਾਜਪਾ ’ਤੇ ‘ਆਪ’ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਕਰਨ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਾਈ ਜਾਵੇ। ਮਜੀਠੀਆ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ‘ਆਪ’ ਵੱਲੋਂ ਲਗਾਏ ਦੋਸ਼ ਗਲਤ ਪਾਏ ਜਾਂਦੇ ਹਨ ਤਾਂ ਮੰਤਰੀਆਂ ਦੇ ਨਾਲ ਨਾਲ ਲੋਕਾਂ ਦੇ ਫ਼ਤਵੇ ਦਾ ਅਪਮਾਨ ਕਰਨ ਵਾਲੇ ਵਿਧਾਇਕਾਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। -ਟਨਸ