ਰਾਜਪਾਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅੱਜ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੱਜ ਦੇਰ ਸ਼ਾਮ ਫਿਰੋਜ਼ਪੁਰ ਪਹੁੰਚ ਗਏ ਹਨ। ਇਸ ਦੌਰਾਨ ਰਾਜਪਾਲ ਵੱਲੋਂ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ...
Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੱਜ ਦੇਰ ਸ਼ਾਮ ਫਿਰੋਜ਼ਪੁਰ ਪਹੁੰਚ ਗਏ ਹਨ। ਇਸ ਦੌਰਾਨ ਰਾਜਪਾਲ ਵੱਲੋਂ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਵੱਲੋਂ ਦੋ ਸਤੰਬਰ ਨੂੰ ਫਿਰੋਜ਼ਪੁਰ ਅਤੇ ਤਰਨਤਾਰਨ, ਤਿੰਨ ਸਤੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਅਤੇ ਚਾਰ ਸਤੰਬਰ ਨੂੰ ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਰਾਜਪਾਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਨ ਦੇ ਨਾਲ-ਨਾਲ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਵੇਰੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰ ਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ।
Advertisement
Advertisement