ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਕਤੂਬਰ
ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਸ਼ਾਮਲ ਹੋਣ ਵਾਲੀਆਂ ਅਤੇ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਟਿੱਪਰ ਦੀ ਟੱਕਰ ਕਾਰਨ ਸ਼ਹੀਦ ਹੋਈਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਤਿੰਨ ਬੀਬੀਆਂ ਅਮਰਜੀਤ ਕੌਰ, ਸੁਖਵਿੰਦਰ ਕੌਰ ਅਤੇ ਗੁਰਮੇਲ ਕੌਰ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਪੰਜ-ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਰੱਦ ਕਰਦਿਆਂ ਮੰਗ ਕੀਤੀ ਹੈ ਕਿ ਮੁਆਵਜ਼ਾ ਰਾਸ਼ੀ ਵਧਾ ਕੇ 10-10 ਲੱਖ ਰੁਪਏ ਕੀਤੀ ਜਾਵੇ। ਇਨ੍ਹਾਂ ਬੀਬੀਆਂ ਦਾ ਸੰਗਰਾਮੀ ਨਾਅਰਿਆਂ ਹੇਠ ਬੀਤੇ ਕੱਲ੍ਹ ਪਿੰਡ ਖੀਵਾ ਦਿਆਲੂਵਾਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ 2 ਨਵੰਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ ਕੀਤਾ ਜਾਵੇਗਾ।