ਪੱਤਰ ਪ੍ਰੇਰਕ
ਰੂਪਨਗਰ, 1 ਫਰਵਰੀ
ਅੱਜ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਭਾਜਪਾ ਉਮੀਦਵਾਰ ਇਕਬਾਲ ਸਿੰਘ ਲਾਲਪੁਰਾ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਪੁੱਜੇ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁੱਖ ਮੰਤਰੀ ਨਹੀਂ ਬਲਕਿ ਖਣਨ , ਸ਼ਰਾਬ, ਕੇਬਲ ਮਾਫੀਆ ਤੇ ਨਸ਼ੇ ਦੇ ਸੌਦਾਗਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਕਚਹਿਰੀ ਵਿੱਚ ਮੁੱਖ ਮੰਤਰੀ ਚੰਨੀ ਸਾਬਿਤ ਕਰਨ ਕਿ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਕਰੋੜਾਂ ਰੁਪਏ ਕਿੱਥੋਂ ਆਏ ਹਨ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਮੁਹਾਰੇ ਭਾਜਪਾ ਵਿੱਚ ਸ਼ਾਮਲ ਹੋਣ ਲੱਗ ਪਏ ਹਨ, ਜਿਸ ਨੂੰ ਵੇਖਦਿਆਂ ਜਾਪ ਰਿਹਾ ਹੈ ਕਿ ਸੂਬੇ ਦੇ ਲੋਕ ਪੰਜਾਬ ਦੀ ਕਮਾਨ ਭਾਜਪਾ ਦੇ ਹੱਥ ਦੇਣ ਲਈ ਉਤਾਵਲੇ ਹਨ।