ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੁਣ ਵਾਤਾਵਰਨ ਅਤੇ ਸੂਬੇ ਦੇ ਪਾਣਿਆਂ ਦੀ ਸੰਭਾਲ ਲਈ ਕਈ ਕਾਰਜ ਆਰੰਭਣ ਜਾ ਰਹੀ ਹੈ। ਉਨ੍ਹਾਂ ਅੱਜ ਇੱਥੇ ‘ਆਪ’ ਵਜ਼ਾਰਤ ਦੇ ਦੂਜੇ ਵਾਧੇ ਸਬੰਧੀ ਸਮਾਗਮ ਦੌਰਾਨ ਵੱਖਰੇ ਤੌਰ ’ਤੇ ਗੱਲਬਾਤ ਕਰ ਰਹੇ ਸਨ। ਸੰਤ ਸੀਚੇਵਾਲ ਨੇ ਦੱਸਿਆ ਕਿ ‘ਆਪ’ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਦੇ ਨਾਲ ਲੱਗਦੇ ਬੁੱਢੇ ਨਾਲੇ ਦੀ ਸਫ਼ਾਈ ਅਤੇ ਹੋਰਨਾਂ ਦਰਿਆਵਾਂ ਦੀ ਸਫ਼ਾਈ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਤੇ ਪੰਜਾਬ ਦੇ ਦਰਿਆਵਾਂ ਦੀ ਸੰਭਾਲ ਲਈ ਮੁੱਖ ਮੰਤਰੀ ਅਤੇ ਕੁਲਤਾਰ ਸਿੰਘ ਸੰਧਵਾਂ ਨਾਲ ਗੱਲਬਾਤ ਹੋ ਚੁੱਕੀ ਹੈ। ਦਰਿਆਵਾਂ ਦੀ ਸਫ਼ਾਈ ਤੋਂ ਬਾਅਦ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ਼ਨਾਨ ਕਰਵਾਇਆ ਜਾਵੇਗਾ।