ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦਾਸਪੁਰ ਸਟੇਟ ’ਵਰਸਿਟੀ ਦੇ ਅਮਲੇ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 12 ਜੁਲਾਈ ਪੰਜਾਬ ਸਰਕਾਰ ਨੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਫੈਕਲਟੀ ਤੇ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਬੋਰਡ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 12 ਜੁਲਾਈ

Advertisement

ਪੰਜਾਬ ਸਰਕਾਰ ਨੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਫੈਕਲਟੀ ਤੇ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੌਰਾਨ ਕੀਤਾ ਗਿਆ ਹੈ। ਇਸ ਫੈਸਲੇ ਅਨੁਸਾਰ ਸਾਲ 2011 ਤੋਂ ਠੇਕੇ ’ਤੇ ਕੰਮ ਕਰ ਰਹੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬੋਰਡ ਆਫ ਗਵਰਨਰਜ਼ ਨੇ ਯੂਨੀਵਰਸਿਟੀ ਦੇ ਫੈਕਲਟੀ ਤੇ ਸਟਾਫ ਲਈ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਵੀ ਮਨਜ਼ੂਰੀ ਦੇ ਦਿੱਤੀ। ਮੀਟਿੰਗ ਵਿੱਚ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਤੇ ਉੱਦਮਤਾ ’ਤੇ ਕੇਂਦਰਿਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement