ਨਿੱਜੀ ਪੱਤਰ ਪ੍ਰੇਰਕ/ ਪੱਤਰ ਪ੍ਰੇਰਕ
ਮਲੋਟ/ਲੰਬੀ, 28 ਜੁਲਾਈ
ਪਿੰਡ ਪੰਨੀਵਾਲਾ ਵਿੱਚ ਮੀਂਹ ਤੇ ਸੇਮ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ-ਮਜ਼ਦੂਰ ਤੇ ਹੋਰ ਜਥੇਬੰਦੀਆਂ ਦੇ ਵਫ਼ਦ ਨੂੰ ਬਿਨਾਂ ਮਿਲੇ ਵਾਪਸ ਹੈਲੀਕਾਪਟਰ ਵੱਲ ਚਾਲੇ ਪਾਉਣ ’ਤੇ ਰੋਹ ’ਚ ਆਏ ਲੋਕਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਮੁੱਖ ਮੰਤਰੀ ਨੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸਾਂਝੇ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਗੁਲਾਬੀ ਸੁੰਡੀ ਕਾਰਨ ਜ਼ਿਲ੍ਹੇ ’ਚ ਨੁਕਸਾਨੇ ਨਰਮੇ ਦੇ ਮੁਆਵਜ਼ੇ ਵਜੋਂ 41 ਕਰੋੜ ਰੁਪਏ ਦੀ ਰਾਸ਼ੀ ਭੇਜੇ ਜਾਣ ਦੀ ਜਾਣਕਾਰੀ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਜਥੇਬੰਦੀਆਂ ਨਾਲ ਰਾਬਤਾ ਬਣਾ ਕੇ ਮੁਆਵਜ਼ੇ ਦੀ ਰਾਸ਼ੀ ਤੁਰੰਤ ਵੰਡਣ ਦੀ ਹਦਾਇਤ ਦਿੱਤੀ।