DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gulzar Singh Case: ਚੀਮਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ: ਕਾਂਗਰਸ

ਕਾਂਗਰਸ ਨੇ ਬਠਿੰਡਾ ਵਿੱਚ ਖ਼ਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ; ਮੁੱਖ ਮੰਤਰੀ ਤੇ ਡੀਜੀਪੀ ਦੇ ਨਾਂ ਐੱਸਐੱਸਪੀ ਨੂੰ ਸੌਂਪਿਆ ਮੰਗ ਪੱਤਰ

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿਖੇ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ। ਫੋਟੋ: ਸ਼ਗਨ ਕਟਾਰੀਆ
Advertisement

ਗੁਲਜ਼ਾਰ ਸਿੰਘ ਦੇ ਕਥਿਤ ਖ਼ੁਦਕੁਸ਼ੀ ਮਾਮਲੇ ਵਿੱਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਖਿਲਾਫ ਅੱਜ ਕਾਂਗਰਸ ਪਾਰਟੀ ਵੱਲੋਂ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਖ਼ਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ ਅਤੇ ਮੁੱਖ ਮੰਤਰੀ ਤੇ ਡੀਜੀਪੀ ਦੇ ਨਾਂ ਐੱਸਐੱਸਪੀ ਨੂੰ ਮੰਗ ਪੱਤਰ ਸੌਂਪਿਆ।

ਜ਼ਿਲ੍ਹਾ ਕਾਂਗਰਸ (ਸ਼ਹਿਰੀ) ਬਠਿੰਡਾ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ। ਆਗੂਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਮਾਮਲੇ ਵਿੱਚ ਦਰਜ ਕੇਸ ਵਿੱਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਚੀਮਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ।

Advertisement

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਡਾਇਰੈਕਟਰ ਟਹਿਲ ਸਿੰਘ ਸੰਧੂ, ਬੀਬਾ ਅੰਮ੍ਰਿਤ ਗਿੱਲ, ਕਿਰਨਦੀਪ ਕੌਰ ਵਿਰਕ, ਦਰਸ਼ਨ ਸਿੰਘ ਜੀਦਾ, ਅਸ਼ੋਕ ਕੁਮਾਰ, ਅਰੁਣ ਵਧਾਵਨ ਅਤੇ ਬਲਜਿੰਦਰ ਸਿੰਘ ਠੇਕੇਦਾਰ ਨੇ ਦੋਸ਼ ਲਾਇਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਵੀ ਕਥਿਤ ਤੌਰ ’ਤੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕਰ ਲਈ।

Advertisement

ਆਗੂਆਂ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਤਾਂ ਦਰਜ ਕੀਤਾ ਗਿਆ ਹੈ, ਪਰ ਖ਼ਜ਼ਾਨਾ ਮੰਤਰੀ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ ਇਸ ਮਾਮਲੇ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਤੱਕ ਚੁੱਪ ਨਹੀਂ ਬੈਠੇਗੀ।

ਕਿਰਨਜੀਤ ਸਿੰਘ ਗਹਿਰੀ ਅਤੇ ਸੁਰਜੀਤ ਸਿੰਘ ਮੋਖਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਸਮੇਤ ਹਰ ਮੋਰਚੇ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਇਸ ਖ਼ਿਲਾਫ਼ ਸੰਘਰਸ਼ ਤੇਜ਼ ਕਰੇਗੀ।

ਇਸ ਮੌਕੇ ਲਖਵਿੰਦਰ ਲੱਖਾ, ਮਾਧੋ ਸ਼ਰਮਾ, ਸੁਨੀਲ ਕੁਮਾਰ, ਬਲਜੀਤ ਸਿੰਘ, ਕਰਤਾਰ ਸਿੰਘ, ਦਪਿੰਦਰ ਮਿਸ਼ਰਾ, ਨਰੇਸ਼ ਗਰਗ, ਕਮਲਜੀਤ ਭੰਗੂ, ਵਿੱਕੀ ਨੰਬਰਦਾਰ, ਭਗਵਾਨ ਦਾਸ, ਭਾਰਤੀ ਭੁਪਿੰਦਰ ਸ਼ਰਮਾ, ਰੂਪ ਸਿੰਘ, ਦੀਪ ਝੁੰਬਾ, ਰਿਤੇਸ਼ ਕੁਮਾਰ, ਜਗਰਾਜ ਸਿੰਘ ਅਤੇ ਅਰਸ਼ਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ।

Advertisement
×