Gulzar Singh Suicide: ਵਿੱਤ ਮੰਤਰੀ ਤੇ ਮੁੱਖ ਮੰਤਰੀ ਖ਼ਿਲਾਫ਼ ਡਟੇ ਕਾਂਗਰਸੀ
ਪੁਤਲੇ ਫੂਕ ਕੇ ਰੋਸ ਪ੍ਰਗਟਾਇਆ; ਅੈੱਫ ਆੲੀ ਆਰ ਵਿੱਚ ਵਿੱਤ ਮੰਤਰੀ ਦਾ ਨਾਮ ਸ਼ਾਮਲ ਕਰਨ ਦੀ ਮੰਗ
Gulzar Singh suicide case: ਕਾਂਗਰਸ ਪਾਰਟੀ ਵੱਲੋਂ ਸੰਗਰੂਰ ਦੇ ਤੂਰਬੰਜਾਰਾ ਪਿੰਡ ਦੇ ਗੁਲਜ਼ਾਰ ਸਿੰਘ ਦੇ ਕਥਿਤ ਖ਼ੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਂ ਐੱਫ ਆਈ ਆਰ ਵਿੱਚ ਨਾਮਜ਼ਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਅਗਵਾਈ ਹੇਠ ਐੱਸ ਐੱਸ ਪੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ।
ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਅਤੇ ਡੀ ਜੀ ਪੀ ਦੇ ਨਾਂ ’ਤੇ ਐੱਸ ਐੱਸ ਪੀ ਮਨਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ।
ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੀਸ਼ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਪੂਰਨ ਰੂਪ ਵਿੱਚ ਫੇਲ੍ਹ ਸਾਬਤ ਹੋਈ ਹੈ। ਹਾਲਤ ਇਹ ਹੋ ਗਈ ਹੈ ਕਿ ਜੇ ਕੋਈ ਨਸ਼ਿਆਂ ਬਾਰੇ ਸਵਾਲ ਕਰਦਾ ਹੈ ਤਾਂ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦ ਤੱਕ ਹਰਪਾਲ ਸਿੰਘ ਚੀਮਾ ਦਾ ਨਾਂ ਐੱਫ ਆਈ ਆਰ ਵਿੱਚ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਾਂਗਰਸ ਪਾਰਟੀ ਚੁੱਪ ਕਰ ਕੇ ਨਹੀਂ ਬੈਠੇਗੀ।

