DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰੇ ’ਚ ਨਿਹੰਗਾਂ ਦੇ ਦੋ ਧੜਿਆਂ ’ਚ ਗੋਲੀ ਚੱਲੀ

ਗੰਭੀਰ ਜ਼ਖ਼ਮੀ ਨੂੰ ਜਲੰਧਰ ਦੇ ਹਸਪਤਾਲ ਰੈਫਰ ਕੀਤਾ; ਕੁੱਟਮਾਰ ਦੌਰਾਨ ਤਿੰਨ ਹੋਰ ਜ਼ਖਮੀ ਹੋਏ
  • fb
  • twitter
  • whatsapp
  • whatsapp
Advertisement

ਜਸਬੀਰ ਸਿੰਘ ਚਾਨਾ

ਫਗਵਾੜਾ, 17 ਜੂਨ

Advertisement

ਪਿੰਡ ਹਰਦਾਸਪੁਰ ਵਿੱਚ ਸਥਿਤ ਗੁਰਦੁਆਰਾ ਪਿਪਲੀ ਸਾਹਿਬ ’ਚ ਅੱਜ ਸ਼ਾਮ ਨਿਹੰਗਾਂ ਦੇ ਦੋ ਧੜਿਆਂ ਦਰਮਿਆਨ ਤਕਰਾਰ ਦੌਰਾਨ ਚਾਰ ਮੈਂਬਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਨ੍ਹਾਂ ’ਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਹਰਦਾਸਪੁਰ ਨਿਵਾਸੀ ਰਣਜੀਤ ਸਿੰਘ ਦਾ ਪਿੰਡ ਦੇ ਕੁਝ ਲੋਕਾਂ ਨਾਲ ਤਕਰਾਰ ਚੱਲ ਰਿਹਾ ਸੀ। ਇਸ ਝਗੜੇ ਨੂੰ ਸੁਲਝਾਉਣ ਲਈ ਗੜ੍ਹਸ਼ੰਕਰ ਤੋਂ ਬਾਬਾ ਗੁਰਦੇਵ ਸਿੰਘ (ਮੁੱਖ ਸੇਵਾਦਾਰ ਤਰਨਾ ਦਲ) ਤੇ ਬੁੱਢਾ ਦਲ ਦੇ ਨਿਹੰਗ ਅੱਜ ਆਪਣੇ ਸਾਥੀਆਂ ਸਮੇਤ ਗੁਰਦੁਆਰੇ ਗੱਲਬਾਤ ਕਰਨ ਲਈ ਪੁੱਜੇ। ਇਸ ਮੌਕੇ ਉਦੋਂ ਮਾਹੌਲ ਤਣਾਅਪੂਰਵਕ ਹੋ ਗਿਆ ਜਦੋਂ ਇੱਕ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ ਜਿਸ ਦੌਰਾਨ ਜਸਪ੍ਰੀਤ ਸਿੰਘ ਵਾਸੀ ਹਰਦਾਸਪੁਰ ਜ਼ਖਮੀ ਹੋ ਗਿਆ। ਪਿੰਡ ਦੇ ਗੁਰਦੁਆਰੇ ਵਿਖੇ ਕਰੀਬ ਚਾਰ ਮਹੀਨੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਗੱਲਬਾਤ ਲਈ ਦੋਵਾਂ ਧਿਰਾ ਦਾ ਸਮਾਂ ਰੱਖਿਆ ਗਿਆ ਸੀ ਜੋ ਇਸ ਦੌਰਾਨ ਹੱਥੋਪਾਈ ਹੋ ਗਈਆਂ ਤੇ ਬਾਅਦ ਵਿਚ ਚਾਕੂਆਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਰਣਜੀਤ ਸਿੰਘ, ਮਲਕੀਤ ਸਿੰਘ ਤੇ ਧਰਮਿੰਦਰ ਸਿੰਘ ਵਾਸੀ ਗੜ੍ਹਸ਼ੰਕਰ ਜ਼ਖਮੀ ਹੋ ਗਏ ਤੇ ਇਨ੍ਹਾਂ ਤਿੰਨਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਨਿਹੰਗਾਂ ਦੇ ਇਕੱਠੇ ਹੋਣ ਤੋਂ ਬਾਅਦ ਪੁਲੀਸ ਨੇ ਸਥਿਤੀ ਨੂੰ ਕਾਬੂ ਕੀਤਾ।

Advertisement
×