DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰਬਾਣੀ ਪ੍ਰਸਾਰਨ: ਨਿੱਜੀ ਚੈਨਲ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

ਸ਼੍ਰੋਮਣੀ ਕਮੇਟੀ ਨੇ ਕਾਰਵਾਈ ਮੰਗੀ; ਬਗੈ਼ਰ ਪ੍ਰਵਾਨਗੀ ਗੁਰਬਾਣੀ ਪ੍ਰਸਾਰਨ ਦੇ ਦੋਸ਼

  • fb
  • twitter
  • whatsapp
  • whatsapp
Advertisement

ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਨਿੱਜੀ ਚੈਨਲ ਜੀ ਟੀ ਸੀ ਨੈੱਟਵਰਕ ਵਿਰੁੱਧ ਅੰਮ੍ਰਿਤਸਰ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਚੈਨਲ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਸ਼੍ੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਉਸ ਦੇ ਕੋਲ ਹੈ, ਜਿਸ ਤਹਿਤ ਬਿਨਾਂ ਪ੍ਰਵਾਨਗੀ ਕੋਈ ਵੀ ਸਿੱਧਾ ਪ੍ਰਸਾਰਨ ਨਹੀਂ ਕਰ ਸਕਦਾ। ਫਿਲਹਾਲ ਸ਼੍ੋਮਣੀ ਕਮੇਟੀ ਆਪਣੇ ਯੂ-ਟਿਊਬ ਚੈਨਲ, ਫੇਸਬੁੱਕ ਅਧਿਕਾਰਤ ਵੈੱਬਸਾਈਟ ਅਤੇ ਐਪ ਰਾਹੀਂ ਪ੍ਰਸਾਰਨ ਕਰਦੀ ਹੈ। ਆਪਣਾ ਸੈਟੇਲਾਈਟ ਚੈਨਲ ਨਾ ਹੋਣ ਕਾਰਨ ਸਿੱਧੇ ਪ੍ਰਸਾਰਨ ਵਾਸਤੇ ਪੀ ਟੀ ਸੀ ਨੈੱਟਵਰਕ ਦੀ ਮਦਦ ਲੈਂਦੀ ਹੈ।

ਸ਼੍ੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਪੁਲੀਸ ਕਮਿਸ਼ਨਰ ਕੋਲ ਨਿੱਜੀ ਚੈਨਲ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼੍ੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੁਝ ਦਿਨ ਪਹਿਲਾਂ ਖੁਲਾਸਾ ਕੀਤਾ ਸੀ ਕਿ ਜੀ ਟੀ ਸੀ ਚੈਨਲ ਵੱਲੋਂ ਰਾਤ ਸਮੇਂ ਇੱਕ ਪੱਤਰ ਭੇਜ ਕੇ ਇਸ ਦੀ ਪ੍ਰਵਾਨਗੀ ਮੰਗੀ ਗਈ ਸੀ ਪਰ ਜਵਾਬ ਦੀ ਉਡੀਕ ਕੀਤੇ ਬਿਨਾਂ ਹੀ ਤੜਕੇ ਸਵੇਰੇ ਉਨ੍ਹਾਂ ਨੇ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ, ਜੋ ਨਿਯਮਾਂ ਦੀ ਉਲੰਘਣਾ ਹੈ।

Advertisement

ਜਵਾਬਦੇਹੀ ਲਈ ਤਿਆਰ ਹਾਂ: ਨਾਰਾਇਣ

ਜੀ ਟੀ ਸੀ ਨੈੱਟਵਰਕ ਦੇ ਸੰਸਥਾਪਕ ਅਤੇ ਪ੍ਰਬੰਧਕੀ ਨਿਰਦੇਸ਼ਕ ਰਬਿੰਦਰ ਨਾਰਾਇਣ ਨੇ ਆਖਿਆ ਕਿ ਉਨ੍ਹਾਂ ਨੂੰ ਵੀ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਮਿਲੀ। ਇਸ ਸਬੰਧ ਵਿੱਚ 10 ਅਗਸਤ ਨੂੰ ਸ਼ਿਕਾਇਤ ਦਿੱਤੀ ਗਈ ਹੈ। ਅੰਮ੍ਰਿਤਸਰ ਤੋਂ ਇਲਾਵਾ ਹੋਰ ਥਾਵਾਂ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ’ਤੇ ਜੇ ਉਨ੍ਹਾਂ ਕੋਲੋਂ ਕੋਈ ਜਵਾਬ ਮੰਗਿਆ ਜਾਵੇਗਾ ਤਾਂ ਉਹ ਜਵਾਬ ਦੇਣ ਲਈ ਤਿਆਰ ਹਨ। ਉਹ ਪਹਿਲਾਂ ਵੀ ਸ਼੍ੋਮਣੀ ਕਮੇਟੀ ਕੋਲੋਂ ਇਸ ਸਬੰਧੀ ਪ੍ਰਵਾਨਗੀ ਦੀ ਮੰਗ ਕਰ ਚੁੱਕੇ ਹਨ। ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਆਪਣਾ ਚੈਨਲ ਤਿਆਰ ਕਰਨ ਬਾਰੇ ਵੀ ਪੇਸ਼ਕਸ਼ ਕਰ ਚੁੱਕੇ ਹਨ ਪਰ ਸ਼੍ੋਮਣੀ ਕਮੇਟੀ ਵੱਲੋਂ ਕੋਈ ਵੀ ਹੁੰਗਾਰਾ ਨਹੀਂ ਦਿੱਤਾ ਗਿਆ।

Advertisement

Advertisement
×