DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gurdaspur News: ਸਕੂਲ ਪ੍ਰਸ਼ਾਸਨ ਦੀ ਸਖ਼ਤੀ ਨੇ ਲਈ ਮਾਸੂਮ ਦੀ ਜਾਨ; ਸਜ਼ਾ ਤੋਂ ਦੁਖੀ ਵਿਦਿਆਰਥੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ 11ਵੀਂ ਜਮਾਤ ਦੇ ਵਿਦਿਆਰਥੀ ਨੇ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਸਥਿਤ ਇੱਕ ਨਾਮੀ ਨਿੱਜੀ ਸਕੂਲ ਪ੍ਰਸ਼ਾਸਨ ਤੋਂ ਤੰਗ ਹੋ ਕੇ ਜੀਵਨ ਲੀਲਾ ਸਮਾਪਤ ਕਰ ਲਈ । ਵਿਦਿਆਰਥੀ ਦੇ ਪਿੰਡ ਵਾਸੀ ਜਗਜੀਤ ਸਿੰਘ ਨੇ ਦੱਸਿਆ...

  • fb
  • twitter
  • whatsapp
  • whatsapp
featured-img featured-img
ਨਵਜੋਤ ਸਿੰਘ ਦੀ ਫਾਈਲ ਫ਼ੋਟੋ। ਫੋਟੋ; ਕੇ. ਪੀ. ਸਿੰਘ
Advertisement

ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ 11ਵੀਂ ਜਮਾਤ ਦੇ ਵਿਦਿਆਰਥੀ ਨੇ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਸਥਿਤ ਇੱਕ ਨਾਮੀ ਨਿੱਜੀ ਸਕੂਲ ਪ੍ਰਸ਼ਾਸਨ ਤੋਂ ਤੰਗ ਹੋ ਕੇ ਜੀਵਨ ਲੀਲਾ ਸਮਾਪਤ ਕਰ ਲਈ । ਵਿਦਿਆਰਥੀ ਦੇ ਪਿੰਡ ਵਾਸੀ ਜਗਜੀਤ ਸਿੰਘ ਨੇ ਦੱਸਿਆ ਕਿ ਨਵਜੋਤ ਸਿੰਘ ਦਸੂਹਾ ਦੇ ਇੱਕ ਨਾਮੀ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ।

ਕਰੀਬ 4 ਦਿਨ ਪਹਿਲਾਂ ਉਸ ਨੂੰ ਸਕੂਲ ਪ੍ਰਸ਼ਾਸਨ ਵੱਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜਾ ਦਿੱਤੀ ਗਈ ਅਤੇ ਧੁੱਪ ਵਿੱਚ ਖੜ੍ਹਾ ਰੱਖਿਆ ਗਿਆ। ਇਸ ਤੋਂ ਪਰੇਸ਼ਾਨ ਅਤੇ ਨਮੋਸ਼ੀ ਵਿੱਚ ਆਏ ਨਵਜੋਤ ਸਿੰਘ ਪੁੱਤਰ ਫ਼ੌਜੀ ਬਲਵਿੰਦਰ ਸਿੰਘ ਨੇ ਕੋਈ ਜ਼ਹਿਰੀਲਾ ਚੀਜ਼ ਨਿਗਲ ਲਈ।

Advertisement

ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਜ਼ੇਰੇ ਇਲਾਜ ਨਵਜੋਤ ਸਿੰਘ ਨੇ ਤਿੰਨ ਦਿਨ ਬਾਅਦ ਦਮ ਤੋੜ ਦਿੱਤਾ। ਥਾਣਾ ਭੈਣੀ ਮੀਆਂ ਖਾਂ ਵੱਲੋਂ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਗਈ ਹੈ ।

Advertisement

Advertisement
×