ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰਾ ਪਤਾਲਪੁਰੀ ਸਾਹਿਬ ਸਰੋਵਰ ਦੀ ਸੇਵਾ ਮੁਕੰਮਲ

ਬੀ ਐੱਸ ਚਾਨਾ ਕੀਰਤਪੁਰ ਸਾਹਿਬ, 25 ਅਕਤੂਬਰ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਨੂੰ ਵਧੀਆ ਅਤੇ ਸੁੰਦਰ ਬਣਾਉਣ ਦੀ...
ਕੀਰਤਪੁਰ ’ਚ ਸਰੋਵਰ ਸੰਗਤ ਨੂੰ ਅਰਪਣ ਕਰਨ ਮੌਕੇ ਜਥੇਦਾਰ ਸੁਲਤਾਨ ਸਿੰਘ ਤੇ ਹੋਰ।
Advertisement

ਬੀ ਐੱਸ ਚਾਨਾ

ਕੀਰਤਪੁਰ ਸਾਹਿਬ, 25 ਅਕਤੂਬਰ

Advertisement

ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਨੂੰ ਵਧੀਆ ਅਤੇ ਸੁੰਦਰ ਬਣਾਉਣ ਦੀ ਸੇਵਾ ਮੁਕੰਮਲ ਹੋ ਗਈ ਹੈ। ਸੇਵਾ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਗੁਰਦੁਆਰਾ ਪਤਾਲਪੁਰੀ ਸਾਹਿਬ ਪਹੁੰਚੇ ਅਤੇ ਸਰੋਵਰ ਮੁੜ ਸੰਗਤ ਅਰਪਣ ਕੀਤਾ। ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕਰਨ ਤੋਂ ਬਾਅਦ ਸੰਤੋਖ ਸਰ, ਵਿਵੇਕ ਸਰ, ਰਾਮਸਰ, ਕੋਲ ਸਰ ਅਤੇ ਦਰਬਾਰ ਸਾਹਿਬ ਦੇ ਸਰੋਵਰਾਂ ’ਚੋਂ ਜਲ ਲਿਆ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਵਿੱਚ ਪਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਬਣਨ ਵਾਲੀਆਂ ਸਰਾਵਾਂ ਅਤੇ ਪਖਾਨਿਆਂ ਦੀਆਂ ਸੇਵਾਵਾਂ ਨਿਰੰਤਰ ਜਾਰੀ ਹਨ। ਇਸੇ ਤਰ੍ਹਾਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਚੱਲ ਰਹੀ ਸੇਵਾ ਵੀ ਜਲਦ ਮੁਕੰਮਲ ਹੋ ਜਾਵੇਗੀ। ਕੀਰਤਪੁਰ ਸਾਹਿਬ ਦੇ ਇਤਿਹਾਸਕ ਸਰੋਵਰ ਵਿੱਚ ਡਿੱਗਦੇ ਸ਼ਹਿਰ ਦੇ ਗੰਦੇ ਪਾਣੀ ਬਾਰੇ ਧਾਮੀ ਨੇ ਕਿਹਾ ਕਿ ਉਹ ਸਰਕਾਰ ਕੋਲ ਇਹ ਮਸਲਾ ਕਈ ਵਾਰ ਉਠਾ ਚੁੱਕੇ ਹਨ ਪਰ ਸਰਕਾਰ ਇਸ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ, ਜਿਸ ਕਰਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਦੇ ਸਹਿਯੋਗ ਨਾਲ ਯੋਗ ਪ੍ਰਬੰਧ ਕਰਨਾ ਪਵੇਗਾ। ਇਸ ਮੌਕੇ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਅੰਦਰ ਡਿੱਗਦੇ ਸ਼ਹਿਰ ਦੇ ਗੰਦੇ ਪਾਣੀ ਦਾ ਢੁਕਵਾਂ ਪ੍ਰਬੰਧ ਕਰਨ ਲਈ ਤਿਆਰ ਹਨ।

ਧਾਮੀ ਨੇ ਪ੍ਰੋਫੈਸਰ ਬਲਵਿੰਦਰ ਕੌਰ ਮਾਮਲੇ ਦੀ ਨਿਰਪੱਖ ਜਾਂਚ ਮੰਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਵਿੱਚ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਅੱਜ ਬੱਚੇ ਪੜ੍ਹ-ਲਿਖ ਕੇ ਨੌਕਰੀਆਂ ਨਾ ਮਿਲਣ ਕਾਰਨ ਆਪਣੀਆਂ ਜਾਨਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਿਰਪੱਖ ਜਾਂਚ ਕਰਵਾ ਕੇ ਬਣਦੀ ਕਾਰਵਾਈ ਕਰਨੀ ਚਾਹੀਦੀ। ਇਸੇ ਤਰ੍ਹਾਂ ਬੀਤੇ ਦਿਨੀਂ ਟਰੱਕ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਬੀਰ ਸਿੰਘ ਬੀਰ ਸ਼ਾਹਪੁਰ ਦੀ ਕੇਸਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਥੇਦਾਰ ਸਾਹਿਬਾਨ ਬਣਦਾ ਨੋਟਿਸ ਜ਼ਰੂਰ ਲੈਣ।

Advertisement