ਗੁਰਿੰਦਰ ਸਿੰਘ ਸੋਢੀ ਨੇ ਸਿੱਖਿਆ ਬੋਰਡ ਦੇ ਸਕੱਤਰ ਦਾ ਅਹੁਦਾ ਸੰਭਾਲਿਆ
ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 29 ਮਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਡਾਇਰੈਕਟਰ (ਸਕੂਲ) ਗੁਰਿੰਦਰ ਸਿੰਘ ਸੋਢੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਅੱਜ ਬਾਅਦ ਦੁਪਹਿਰ ਪੀਸੀਐੱਸ ਅਧਿਕਾਰੀ ਗੁਰਿੰਦਰ ਸੋਢੀ ਨੇ...
Advertisement
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 29 ਮਈ
Advertisement
ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਡਾਇਰੈਕਟਰ (ਸਕੂਲ) ਗੁਰਿੰਦਰ ਸਿੰਘ ਸੋਢੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਅੱਜ ਬਾਅਦ ਦੁਪਹਿਰ ਪੀਸੀਐੱਸ ਅਧਿਕਾਰੀ ਗੁਰਿੰਦਰ ਸੋਢੀ ਨੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲੇ ਸਕੱਤਰ ਅਮਨਿੰਦਰ ਕੌਰ ਬਰਾੜ ਨੂੰ ਜਲੰਧਰ ਵਿੱਚ ਏਡੀਸੀ ਤਾਇਨਾਤ ਕੀਤਾ ਗਿਆ ਹੈ। ਅਹੁਦਾ ਸੰਭਾਲਣ ਮੌਕੇ ਸਕੂਲ ਬੋਰਡ ਦੇ ਅਧਿਕਾਰੀਆਂ ਤੇ ਸਕੱਤਰੇਤ ਦਫ਼ਤਰ ਦੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਗੁਰਿੰਦਰ ਸੋਢੀ 2016 ਬੈਚ ਦੇ ਪੀਸੀਐੱਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਨਗਰ ਨਿਗਮ ਵਿੱਚ ਬਤੌਰ ਜੁਆਇੰਟ ਕਮਿਸ਼ਨਰ ਆਪਣੀ ਸੇਵਾ ਨਿਭਾਅ ਚੁੱਕੇ ਹਨ।
Advertisement
×