ਰੂਪਨਗਰ: ਰੂਪਨਗਰ ਜ਼ਿਲ੍ਹੇ ਦੇ ਕਾਂਗਰਸੀ ਆਗੂ ਡਾ. ਗੁਰਿੰਦਰ ਪਾਲ ਸਿੰਘ ਬਿੱਲਾ ਨੂੰ ਆਲ ਇੰਡੀਆ ਬੂਥ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਬੂਥ ਕਾਂਗਰਸ ਦੇ ਪ੍ਰਧਾਨ ਇੰਤਖਾਬ ਆਲਮ ਦੁਆਰਾ ਇਹ ਨਿਯੁਕਤੀ ਪਾਰਟੀ ਹਾਈ ਕਮਾਡ ਦੀ ਮਨਜ਼ੂਰੀ ਮਗਰੋਂ ਕੀਤੀ ਗਈ ਹੈ। ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੁਆਰਾ ਆਪਣੀ ਰਿਹਾਇਸ਼ ’ਤੇ ਸੌਂਪਿਆ ਗਿਆ। ਡਾ. ਗੁਰਿੰਦਰ ਪਾਲ ਸਿੰਘ ਬਿੱਲਾ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। -ਪੱਤਰ ਪ੍ਰੇਰਕ