ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ’ਤੇ ਅਮਲ ਕਰੋ: ਬਡੂੰਗਰ
Advertisement

 

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।

Advertisement

ਮੈਨੇਜਰ ਭਾਗ ਸਿੰਘ ਚੌਹਾਨ ਦੀ ਦੇਖਰੇਖ ਹੇਠਲੇ ਪ੍ਰਬੰਧਾਂ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਗੁਰੂ ਦਰਬਾਰ ’ਚ ਫੁੱਲਾਂ ਨਾਲ ਕੀਤੀ ਸਜਾਵਟ ਖਿੱਚ ਦਾ ਕੇਂਦਰ ਵੀ ਬਣੀ ਰਹੀ। ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਸੇਵਾਮੁਕਤ ਐਸ.ਪੀ ਅਮਰਜੀਤ ਸਿੰਘ ਘੁੰਮਣ, ਅਰਥ ਸ਼ਾਸਤਰੀ ਪ੍ਰੋਫੈਸਰ ਜੀਵਨਜੋਤ ਕੌਰ (ਲੇਖਿਕਾ), ਕਿਸਾਨ ਆਗੂ ਜਸਦੇਵ ਸਿੰਘ ਨੂਗੀ, ਰਾਣਾ ਨਿਰਮਾਣ, ਹਰਦੀਪ ਸਿਹਰਾ ਤੇ ਸਿੱਖ ਚਿੰਤਕ ਰਣਧੀਰ ਸਿੰਘ ਸਮੂਰਾਂ ਆਦਿ ਨੇ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਐਗਜ਼ੈਕਟਿਵ ਮੈਂਬਰ ਜਥੇਦਾਰ ਸਰਜੀਤ ਸਿੰਘ ਗੜ੍ਹੀ ਨੇ ਗੁਰਬਾਣੀ ਅਤੇ ਗੁਰੂ ’ਤੇ ਹੋ ਰਹੇ ਹਮਲਿਆਂ ਪ੍ਰਤੀ ਵੀ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿਤਾ। ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਿੱਖ ਸੱਭਿਆਚਾਰ ਦਾ ਅਜਿਹਾ ਸੋਮਾ ਹੈ, ਜਿਸ ਰਾਹੀਂ ਧਰਮ ਦੀ ਕਿਰਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ’ਚ ਬਿਰਾਜਮਾਨ ਸਤਿਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੇ ਹਨ ਸਭ ਧਰਮਾਂ ਤੋਂ ਵਿਲੱਖਣ ਗ੍ਰੰਥ ’ਚ ਮਨੁੱਖ ਦੇ ਕਲਿਆਣ ਤੇ ਸਰਬੱਤ ਦੇ ਭਲੇ ਦੀ ਗੱਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਚੋਂ ਮਿਲਦੀ ਹੈ। ਇਸ ਮੌਕੇ ਮੈਨੇਜਰ ਭਾਗ ਸਿੰਘ ਚੌਹਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਭੁਪਿੰਦਰਪਾਲ ਸਿੰਘ, ਅਮਰਜੀਤ ਘੁੰਮਣ, ਪ੍ਰੋੋ. ਜੀਵਨਜੋਤ ਕੌਰ ਆਦਿ ਵੀ ਮੌਜੂਦ ਸਨ। ਮੀਡੀਆ ਇੰਚਾਰਜ ਕੰਵਰ ਬੇਦੀ ਨੇ ਦੱਸਿਆ ਕਿ ਇਸ ਮੌਕੇ ਮੈਨੇਜਰ ਭਾਗ ਸਿੰਘ ਚੌਹਾਨ ਨੇ ਸ਼ਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ।

Advertisement
Show comments