ਗੁਰਸ਼ਰਨ ਰੰਧਾਵਾ ਹਰਿਆਣਾ ਦੇ ਸੱਤ ਹਲਕਿਆਂ ਲਈ ਪ੍ਰਚਾਰਕ ਨਿਯੁਕਤ
ਪੱਤਰ ਪ੍ਰੇਰਕ ਪਟਿਆਲਾ 29 ਸਤੰਬਰ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਹਰਿਆਣਾ ਵਿਧਾਨ ਸਭਾ ਦੇ ਪੰਜਾਬੀ ਬੋਲਦੇ ਸੱਤ ਹਲਕਿਆਂ ਵਿੱਚ ਚੋਣ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਅਸੰਧ, ਟੋਹਾਣਾ, ਗੂਹਲਾ, ਸਿਰਸਾ ਵਿਚ ਚੋਣ ਪ੍ਰਚਾਰ...
Advertisement
ਪੱਤਰ ਪ੍ਰੇਰਕ
ਪਟਿਆਲਾ 29 ਸਤੰਬਰ
Advertisement
ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਹਰਿਆਣਾ ਵਿਧਾਨ ਸਭਾ ਦੇ ਪੰਜਾਬੀ ਬੋਲਦੇ ਸੱਤ ਹਲਕਿਆਂ ਵਿੱਚ ਚੋਣ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਅਸੰਧ, ਟੋਹਾਣਾ, ਗੂਹਲਾ, ਸਿਰਸਾ ਵਿਚ ਚੋਣ ਪ੍ਰਚਾਰ ਕਰ ਕੇ ਆਏ ਹਨ ਅਤੇ ਅੱਜ ਉਨ੍ਹਾਂ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪੱਤਰ ਲਿਖ ਕੇ ਹਰਿਆਣਾ ਦੇ ਸੱਤ ਵਿਧਾਨ ਸਭਾ ਹਲਕਿਆਂ ਪਿਹੋਵਾ, ਪੰਚਕੂਲਾ, ਅੰਬਾਲਾ ਸਿਟੀ, ਅੰਬਾਲਾ ਕੈਂਟ, ਨਰਾਇਣਗੜ੍ਹ, ਕਾਲਕਾ ਤੇ ਗੂਹਲਾ ਵਿਚ ਚੋਣ ਪ੍ਰਚਾਰ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਬੀਬੀ ਰੰਧਾਵਾ ਨੇ ਕਿਹਾ ਕਿ ਹਰਿਆਣਾ ਦੇ ਲੋਕ ਸਿਰਫ਼ ਤੇ ਸਿਰਫ਼ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਰਿਆਣਾ ਨੂੰ ਬਹੁਤ ਪਿੱਛੇ ਧੱਕ ਦਿੱਤਾ ਹੈ ਅਤੇ ਅੱਜ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ।
Advertisement
×