ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੂਨ
ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ’ਚ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸੰਕੇਤਕ ਰੂਪ ’ਚ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਅਨੁਸਾਰ ਚੱਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਘੱਟ ਗਿਣਤੀ ’ਚ ਸੰਗਤਾਂ ਪੁੱਜੀਆਂ ਕਿਊਂਕਿ ਕਰੋਨਾ ਸੰਕਟ ਕਾਰਨ ਪਹਿਲਾਂ ਹੀ ਸੰਗਤ ਨੂੰ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਸੀ।