ਗੁਰੂ ਨਾਨਕ ਦੇਵ ’ਵਰਸਿਟੀ ਵੱਲੋਂ 50 ਲੱਖ ਰੁਪਏ ਦੀ ਮਦਦ
ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟਾਫ਼ ਅਤੇ ਫੈਕਲਟੀ ਨੇ 50 ਲੱਖ ਰੁਪਏ ਦੀ ਰਾਸ਼ੀ ਜੀ.ਐੱਨ.ਡੀ.ਯੂ. ਰਾਹਤ ਫੰਡ ਵਿੱਚ ਜਮ੍ਹਾ ਕਰਵਾਈ ਹੈ। ਇਹ ਪਹਿਲਕਦਮੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ...
Advertisement
ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟਾਫ਼ ਅਤੇ ਫੈਕਲਟੀ ਨੇ 50 ਲੱਖ ਰੁਪਏ ਦੀ ਰਾਸ਼ੀ ਜੀ.ਐੱਨ.ਡੀ.ਯੂ. ਰਾਹਤ ਫੰਡ ਵਿੱਚ ਜਮ੍ਹਾ ਕਰਵਾਈ ਹੈ। ਇਹ ਪਹਿਲਕਦਮੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਹੈ, ਜਦੋਂ ਕਿ ਰਜਿਸਟਰਾਰ ਪ੍ਰੋ. ਕੇ.ਐੱਸ. ਚਾਹਲ ਨੂੰ ਇਸ ਮੁਹਿੰਮ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਯੂਨੀਵਰਸਿਟੀ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਰਾਸ਼ੀ ਬੁੱਧਵਾਰ ਤੱਕ ਰਾਹਤ ਫੰਡ ਵਾਲੇ ਖਾਤੇ ਵਿੱਚ ਜਮ੍ਹਾ ਕਰਵਾਈ ਜਾ ਰਹੀ ਹੈ, ਜਿਸ ਨੂੰ ਹੜ੍ਹ ਪੀੜਤਾਂ ਤੱਕ ਜ਼ਰੂਰੀ ਸਮੱਗਰੀ ਪਹੁੰਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਰਤਿਆ ਜਾਵੇਗਾ।
Advertisement
Advertisement