ਬ੍ਰਿਸਬਨ ’ਚ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ
ਆਸਟਰੇਲੀਆ ਦੇ ਸ਼ਹਿਰ ਬ੍ਰਿਸਬਨ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਬ੍ਰਿਸਬਨ ਵੱਲੋਂ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਵਿੱਚ ਵੱਖ-ਵੱਖ ਸੂਬਿਆਂ ਤੋਂ ਆਈ ਸੰਗਤ ਦੀ ਭਰਪੂਰ ਹਾਜ਼ਰੀ ਨੇ ਪਰਵਾਸੀ ਭਾਰਤੀ ਭਾਈਚਾਰੇ ਦੀ ਏਕਤਾ ਅਤੇ ਗੁਰੂ...
ਆਸਟਰੇਲੀਆ ਦੇ ਸ਼ਹਿਰ ਬ੍ਰਿਸਬਨ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਬ੍ਰਿਸਬਨ ਵੱਲੋਂ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਵਿੱਚ ਵੱਖ-ਵੱਖ ਸੂਬਿਆਂ ਤੋਂ ਆਈ ਸੰਗਤ ਦੀ ਭਰਪੂਰ ਹਾਜ਼ਰੀ ਨੇ ਪਰਵਾਸੀ ਭਾਰਤੀ ਭਾਈਚਾਰੇ ਦੀ ਏਕਤਾ ਅਤੇ ਗੁਰੂ ਪ੍ਰੇਮ ਨੂੰ ਉਜਾਗਰ ਕੀਤਾ।
ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮਗਰੋਂ ਐਡੀਲੇਡ ਤੋਂ ਪਹੁੰਚੇ ਭਾਈ ਹਰਦਿਆਲ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸੁਖਰਾਜ ਬੰਗਾ ਅਤੇ ਡਾਇਸ਼ਾ ਸਿੰਘ ਨੇ ਸ਼ਬਦ ਗਾਇਨ ਕੀਤਾ, ਜਦੋਂ ਕਿ ਮਨੀਸ਼ਾ ਜੱਸਲ ਨੇ ਕਵਿਤਾ ਸੁਣਾਈ। ਸਮਾਗਮ ਦੌਰਾਨ ਬਲਵਿੰਦਰ ਸਿੰਘ ਮੋਰੋਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਬੱਚੀ ਵਿਰਾਂਸ਼ੂ ਸਿੰਘ ਨੇ ਆਧੁਨਿਕ ਯੁੱਗ ਵਿੱਚ ਮਸਨੂਈ ਬੌਧਿਕਤਾ (ਏ ਆਈ) ਬਾਰੇ ਵਿਚਾਰ ਸਾਂਝੇ ਕਰ ਕੇ ਨੌਜਵਾਨ ਪੀੜ੍ਹੀ ਦੀ ਭਾਗੀਦਾਰੀ ਦਰਸਾਈ।
ਨਿਊਜ਼ੀਲੈਂਡ ਤੋਂ ਵਿਸ਼ੇਸ਼ ਤੌਰ ’ਤੇ ਪਰਿਵਾਰ ਸਮੇਤ ਪਹੁੰਚੇ ਅਮਰਜੀਤ ਬੰਗੜ ਨੇ ਮਹਾਂਪੁਰਸ਼ਾਂ ਦੀਆਂ ਜੀਵਨੀਆਂ ਸਬੰਧੀ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ। ਹੋਰ ਬੁਲਾਰਿਆਂ ਵਿੱਚ ਹਰਦੀਪ ਵਾਗਲਾ, ਕਾਇਰਾ ਕੁਮਾਰੀ, ਰਾਜਵਿੰਦਰ ਕੌਰ, ਮਨਦੀਪ ਹੀਰਾ, ਅਮਰਜੀਤ ਬੰਗੜ ਅਤੇ ਸ਼ੰਕਰ ਸੂਰਿਆਵੰਸ਼ੀ ਸ਼ਾਮਲ ਸਨ। ਸਭਾ ਦੇ ਪ੍ਰਧਾਨ ਹਰਦੀਪ ਵਾਗਲਾ, ਉਪ ਪ੍ਰਧਾਨ ਹਰਵਿੰਦਰ ਬੱਸੀ ਅਤੇ ਜਨਰਲ ਸਕੱਤਰ ਤਾਜ ਰੱਤੂ ਨੇ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ’ਚ ਇਸ ਤਰ੍ਹਾਂ ਦੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਆਧਿਆਤਮਕ ਵਿਰਾਸਤ ਨਾਲ ਜੋੜਦੇ ਹਨ। ਮੰਚ ਸੰਚਾਲਨ ਨਰਿੰਦਰ ਸਿੰਘ ਨੇ ਕੀਤਾ। ਸੁਚੱਜੇ ਪ੍ਰਬੰਧਾਂ ਲਈ ਸੰਗਤ ਨੇ ਸਭਾ ਮੈਂਬਰਾਂ ਦੀ ਸ਼ਲਾਘਾ ਕੀਤੀ।

